'ਹਰ ਨੌਜਵਾਨ ਨੂੰ ਲੈਣੀ ਚਾਹੀਦੀ ਹੈ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਤੋਂ ਸਿੱਖਿਆ' - Bathinda MLA Jagroop Singh Gill paid homage to the martyrs
🎬 Watch Now: Feature Video

ਬਠਿੰਡਾ: ਆਮ ਆਦਮੀ ਪਾਰਟੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ’ਤੇ ਆਰੀਆ ਸਮਾਜ ਚੌਕ ਵਿਚ ਲੱਗੀਆਂ ਉਨ੍ਹਾਂ ਦੀਆਂ ਪ੍ਰਤਿਮਾ ’ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਵੱਡੀ ਗਿਣਤੀ ਚ ਇਕੱਠੇ ਹੋਏ ਲੋਕਾਂ ਵੱਲੋਂ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ। ਇਸ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਦੇਸ਼ ਨੂੰ ਗੁਲਾਮੀ ਵਿੱਚੋਂ ਕੱਢਣ ਲਈ ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਵੱਲੋਂ ਆਪਣੀ ਜਾਨ ਦੀ ਕੁਰਬਾਨੀ ਦਿੱਤੀ ਗਈ, ਕਿਉਂਕਿ ਉਹ ਚਾਹੁੰਦੇ ਸਨ ਕਿ ਪੱਛਮੀ ਦੇਸ਼ਾਂ ਵਾਂਗ ਭਾਰਤੀ ਵੀ ਆਜ਼ਾਦੀ ਦਾ ਨਿੱਘ ਮਾਣ ਸਕਣ ਕਿਉਂਕਿ ਦੇਸ਼ ਤੇ ਰਾਜ ਕਰਨ ਵਾਲੀਆਂ ਤਾਕਤਾਂ ਨਹੀਂ ਚਾਹੁੰਦੀਆਂ ਸਨ ਕਿ ਹਿੰਦੋਸਤਾਨ ਦੇ ਵਾਸੀ ਪੜ੍ਹ ਲਿਖ ਸਕਣ ਅਤੇ ਤਰੱਕੀ ਕਰ ਸਕਣ। ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਤੋਂ ਸਿੱਖਿਆ ਲੈਣੀ ਚਾਹੀਦੀ ਹੈ।
Last Updated : Feb 3, 2023, 8:20 PM IST