ਬਠਿੰਡਾ ਪੁਲਿਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲਾ ਗਿਰੋਹ ਕਾਬੂ - ਲੁੱਟਾਂ-ਖੋਹਾਂ ਕਰਨ ਵਾਲਾ ਗਿਰੋਹ ਕਾਬੂ
🎬 Watch Now: Feature Video
ਬਠਿੰਡਾ: ਬਠਿੰਡਾ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜਿਸ ਪਾਸੋਂ ਤਿੰਨ ਮੋਟਰਸਾਈਕਲ, ਇੱਕ ਮੋਬਾਈਲ ਫ਼ੋਨ, ਇੱਕ ਤੇਜ਼ਧਾਰ ਹਥਿਆਰ, ਕ੍ਰਿਪਾਲ ਅਤੇ ਇੱਕ 32 ਬੋਰ ਦਾ ਰਿਵਾਲਵਰ ਬਰਾਮਦ ਕੀਤਾ ਗਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਐਸਪੀਡੀ ਨੇ ਦੱਸਿਆ ਕਿ ਬਠਿੰਡਾ ਸੀਆਈਏ ਸਟਾਫ਼ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੰਗਤ ਮੰਡੀ ਰੋਡ 'ਤੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਇੱਕ ਗਰੋਹ ਨੂੰ ਪੁਲਿਸ ਨੇ ਜਾਲ ਵਿਛਾ ਕੇ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
Last Updated : Feb 3, 2023, 8:20 PM IST