ਬਿਆਸ ਪੁਲਿਸ ਵਲੋਂ 11000 ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ, ਪਰਚਾ ਦਰਜ - Assembly elections
🎬 Watch Now: Feature Video
ਅੰਮ੍ਰਿਤਸਰ: ਪੰਜਾਬ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ (Assembly elections) ਦੇ ਮੱਦੇਨਜਰ ਪੁਲਿਸ ਵਲੋਂ ਵੱਖ-ਵੱਖ ਜਗ੍ਹਾ ਤੇ ਨਾਕੇਬੰਦੀ ਅਤੇ ਪੈਟਰੋਲਿੰਗ ਕਰ ਪਾਰਟੀਆਂ ਵਲੋਂ ਗਸ਼ਤ ਮੁੰਹਿਮ ਜਾਰੀ ਹੈ, ਇਸੇ ਦੌਰਾਨ ਥਾਣਾ ਬਿਆਸ ਦੀ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ DSP ਬਾਬਾ ਬਕਾਲਾ ਸਾਹਿਬ ਹਰਕ੍ਰਿਸ਼ਨ ਸਿੰਘ ਨੇ ਕਿਹਾ SSP ਅੰਮ੍ਰਿਤਸਰ ਦਿਹਾਤੀ ਦੀਪਕ ਹਿਲੋਰੀ (ਆਈਪੀਐਸ) ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਖਿਲਾਫ ਮੁਹਿੰਮ ਜਾਰੀ ਹੈ ਅਤੇ ਇਸੇ ਦੌਰਾਨ ਥਾਣਾ ਬਿਆਸ ਮੁੱਖੀ ਸਬ ਇੰਸਪੈਕਟਰ ਪ੍ਰਮੋਦ ਕੁਮਾਰ ਅਤੇ ਪੁਲਿਸ ਟੀਮ ਨੂੰ ਸਫਲਤਾ ਹਾਸਿਲ ਹੋਈ ਹੈ। ਉਨ੍ਹਾਂ ਦੱਸਿਆ ਕਿ ASI ਗੁਰਮੁੱਖ ਸਿੰਘ ਪੈਟਰੋਲਿੰਗ ਦੌਰਾਨ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜਿਸ ਦੀ ਤਲਾਸ਼ੀ ਲੈਣ ਤੇ ਉਸ ਪਾਸੋਂ 11000 ਨਸ਼ੀਲੀ ਗੋਲੀਆਂ ਬਰਾਮਦ ਹੋਈਆਂ।
Last Updated : Feb 3, 2023, 8:12 PM IST