Agriculture law repeal: ਕਿਸਾਨ ਨਹੀ ਖੁਸ਼ ! ਦੱਸ ਦਿੱਤੀਆਂ ਇਹ ਹਨ ਸਾਡੀਆਂ ਹੋਰ ਮੰਗਾਂ
ਚੰਡੀਗੜ੍ਹ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਖਰਕਾਰ ਕਿਸਾਨਾਂ ਅੱਗੇ ਝੁਕ ਹੀ ਗਏ ਹਨ ਤੇ ਕੇਂਦਰ ਸਰਕਾਰ ਨੇ ਪਿਛਲੇ ਇੱਕ ਸਾਲ ਤੋਂ ਕਿਸਾਨਾਂ ਦੇ ਅੰਦੋਲਨ ਦਾ ਕਾਰਨ ਬਣੇ ਤਿੰਨੋਂ ਨਵੇਂ ਖੇਤੀ ਕਾਨੂੰਨ ਵਾਪਸ (Agriculture law repealed) ਲੈਣ ਦਾ ਐਲਾਨ ਕੀਤਾ ਹੈ। ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਵਾਬ ਦਿੰਦੇ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ (Rakesh Tikait) ਨੇ ਕਿਹਾ ਕਿ ‘ਅੰਦੋਲਨ ਤੁਰੰਤ ਵਾਪਸ ਨਹੀਂ ਲਿਆ ਜਾਵੇਗਾ, ਅਸੀਂ ਉਸ ਦਿਨ ਦਾ ਇੰਤਜ਼ਾਰ ਕਰਾਂਗੇ, ਜਦੋਂ ਸੰਸਦ ਵਿੱਚ ਖੇਤੀਬਾੜੀ ਕਾਨੂੰਨਾਂ ਨੂੰ ਰੱਦ (Agriculture law repealed) ਕੀਤਾ ਜਾਵੇਗਾ ਤੇ ਐਮ.ਐਸ.ਪੀ ਦੀ ਗਰੰਟੀ ਦਿੱਤੀ ਜਾਵੇਗੀ।