ਬਹਾਦਰਗੜ੍ਹ 'ਚ ਕੈਮੀਕਲ ਫੈਕਟਰੀ ਦਾ ਬਾਇਲਰ ਫੱਟਣ ਕਾਰਨ ਹੋਇਆ ਵੱਡਾ ਹਾਦਸਾ - ਐਮਆਈ ਉਦਯੋਗਿਕ ਇਲਾਕੇ
🎬 Watch Now: Feature Video
ਬਹਾਦਰਗੜ੍ਹ ਦੇ ਐਮਆਈ ਉਦਯੋਗਿਕ ਇਲਾਕੇ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ ਇੱਕ ਬਾਇਲਰ ਫੱਟਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਫੈਕਟਰੀ ਵਿੱਚ ਅੱਗ ਲੱਗ ਗਈ ਜਿਸ ਵਿੱਚ ਤਕਰੀਬਨ 26 ਲੋਕ ਜ਼ਖ਼ਮੀ ਹੋ ਗਏ। ਨੇੜਲੀਆਂ 4 ਫੈਕਟਰੀਆਂ ਨੂੰ ਵੀ ਅੱਗ ਲੱਗ ਗਈ। ਬਹਾਦੁਰਗੜ੍ਹ, ਦਿੱਲੀ ਅਤੇ ਗੁਰੂਗਰਾਮ ਤੋਂ 13 ਅੱਗ ਬੁਝਾਉਣ ਵਾਲੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ ਉੱਤੇ ਕਾਬੂ ਪਾਇਆ। ਜ਼ਿਲ੍ਹਾ ਪ੍ਰਸ਼ਾਸਨ ਨੇ ਐਨਡੀਆਰਐਫ ਦੀ ਇੱਕ ਟੀਮ ਬੁਲਾ ਲਈ ਹੈ, ਜੋ ਮਲਬੇ ਹੇਠਾਂ ਫਸੇ ਲੋਕਾਂ ਦੀ ਭਾਲ ਕਰੇਗੀ।