ਭਗਵੰਤ ਮਾਨ ਨੇ ਭਾਜਪਾ ਆਗੂਆਂ ਨੂੰ ਸੁਣਾਈਆਂ ਖਰ੍ਹੀਆਂ-ਖਰ੍ਹੀਆਂ
🎬 Watch Now: Feature Video
ਭਾਜਪਾ ਤੇ ਪੁਲਿਸ ਵੱਲੋਂ ਦਿੱਲੀ ਦੇ ਸ਼ਾਹੀਨ ਬਾਗ ਵਿੱਚ ਗੋਲੀ ਚਲਾਉਣ ਵਾਲੇ ਕਪਿਲ ਦੇ ਆਮ ਆਦਮੀ ਪਾਰਟੀ ਨਾਲ ਸਬੰਧ ਹੋਣ ਦੇ ਇਲਜ਼ਾਮਾਂ ਬਾਰੇ ਭਗਵੰਤ ਮਾਨ ਨੇ ਕਿਹਾ ਕਿ ਇਸ ਬਾਰੇ ਪੁਲਿਸ ਤੋਂ ਵੀ ਪਹਿਲਾਂ ਮਨੋਜ ਤਿਵਾਰੀ ਨੇ ਕਹਿ ਦਿੱਤਾ ਸੀ। ਸੰਸਦ ਮੈਂਬਰ ਨੇ ਕਿਹਾ ਕਿ ਪਹਿਲਾਂ ਮਾਮਲੇ ਦੀ ਜਾਂਚ ਕਰੋ, ਇਹ ਤਸਵੀਰ ਵਾਇਰਲ ਕਰਦੇ ਹਨ, ਇਦਾਂ ਤਾਂ ਕਪਿਲ ਦੀ ਭਾਜਪਾ ਵਾਲਿਆਂ ਨਾਲ ਵੀ ਤਸਵੀਰ ਹੈ। ਉਨ੍ਹਾਂ ਦੱਸਿਆ ਕਿ ਕਪਿਲ ਦੇ ਭਰਾ ਤੇ ਪਿਤਾ ਦੀ ਵੀਡੀਓ ਆਈ ਹੈ, ਜਿਸ ਵਿੱਚ ਉਹ ਕਹਿ ਰਹੇ ਹਨ ਕਿ ਉਨ੍ਹਾਂ ਦਾ ਆਮ ਆਦਮੀ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ। ਉੱਥੇ ਹੀ ਭਗਵੰਤ ਮਾਨ ਨੇ ਭਾਜਪਾ 'ਤੇ ਵਰ੍ਹਦਿਆਂ ਕਿਹਾ ਇਹ ਕੋਈ ਮੁੱਦਾ ਨਹੀਂ ਹੈ, ਇਹ ਚੋਣਾਂ ਦੇ ਨੇੜੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਦਿੱਲੀ ਦੇ ਪੜ੍ਹੇ-ਲਿਖੇ ਲੋਕ ਇਨ੍ਹਾਂ ਦੀ ਸੁਣ ਨਹੀਂ ਰਹੇ। ਇਸ ਦੇ ਨਾਲ ਹੀ ਮਾਨ ਨੇ ਸੀਏਏ ਦੇ ਮੁੱਦੇ ਨੂੰ ਲੈ ਕੇ ਭਾਜਪਾ ਨੂੰ ਖਰੀਆਂ-ਖਰੀਆਂ ਸੁਣਾਈਆਂ।