'ਭਾਜਪਾ ਕੋਰ ਕਮੇਟੀ ਦੀ ਬੈਠਕ 'ਚ ਕਿਸਾਨੀ ਸੰਘਰਸ਼ ਸਬੰਧੀ ਹੋ ਸਕਦੀ ਚਰਚਾ' - ਕੋਰ ਕਮੇਟੀ ਦੀ ਬੈਠਕ
🎬 Watch Now: Feature Video
ਨਵੀਂ ਦਿੱਲੀ: ਭਾਜਪਾ ਹਾਈ ਕਮਾਨ ਨੇ ਵੀਰਵਾਰ ਸ਼ਾਮ ਨੂੰ ਪੰਜਾਬ ਭਾਜਪਾ ਦੀ ਕੋਰ ਕਮੇਟੀ ਦੀ ਟੀਮ ਨੂੰ ਦਿੱਲੀ ਆਉਣ ਦਾ ਸੱਦਾ ਦਿੱਤਾ ਹੈ। ਇਸ ਮੌਕੇ ਕਿਸਾਨਾਂ ਦੇ ਵਿਰੋਧ, ਦਲਿਤ ਮੁੱਦਿਆਂ, ਕਥਿਤ ਵਜ਼ੀਫੇ ਘੁਟਾਲੇ ਬਾਰੇ ਵਿਚਾਰ ਵਟਾਂਦਰੇ ਦੀ ਸੰਭਾਵਨਾ ਹੈ। ਸਾਬਕਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਰਾਜ ਰਾਜ ਮੰਤਰੀ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਵਿਜੇ ਸਾਂਪਲਾ ਨੇ ਦੱਸਿਆ ਕਿ ਪੰਜਾਬ ਇਕਾਈ ਹੋਰ ਮੁੱਦਿਆਂ ਤੋਂ ਇਲਾਵਾ ਸੂਬੇ ਵਿਚ ਪਾਰਟੀ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਚਾਰ ਵਟਾਂਦਰੇ ਕਰੇਗੀ। ਇਸ ਬੈਠਕ 'ਚ ਪੰਜਾਬ ਭਾਜਪਾ ਦੇ ਮੁਖੀ ਅਸ਼ਵਨੀ ਸ਼ਰਮਾ, ਨੈਸ਼ਨਲ ਸਕੱਤਰ ਤਰੁਣ ਚੁੱਘ ਤੇ ਹੋਰ ਆਗੂ ਸ਼ਾਮਲ ਹੋਣਗੇ।