ਸਿੰਘੂ ਸਰਹੱਦ ’ਤੇ ਕਤਲ ਮਾਮਲੇ ਦੀ ਭਾਜਪਾ ਦੇ ਕੌਮੀ ਬੁਲਾਰੇ ਨੇ ਕੀਤੀ ਨਿੰਦਾ, ਕਿਹਾ... - ਭਾਜਪਾ ਦੇ ਕੌਮੀ ਬੁਲਾਰੇ ਨੇ ਕੀਤੀ ਨਿੰਦਾ
🎬 Watch Now: Feature Video

ਨਵੀਂ ਦਿੱਲੀ: ਸਿੰਘੂ-ਕੁੰਡਲੀ ਸਰਹੱਦ (Singhu-Kundli border) 'ਤੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਘਟਨਾ ਸਥਾਨ ’ਤੇ ਮਾਹੌਲ ਤਣਾਅਪੂਰਣ ਬਣਿਆ ਹੋਇਆ ਹੈ। ਇਸ ਮਾਮਲੇ ’ਤੇ ਸਥਾਨਕ ਪੁਲਿਸ ਦੁਆਰਾ ਪੂਰੇ ਮਾਮਲੇ ’ਤੇ ਐਫਆਈਆਰ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਉੱਥੇ ਹੀ ਬੀਜੇਪੀ ਦੇ ਕੌਮੀ ਬੁਲਾਰੇ ਆਰਪੀ ਸਿੰਘ ਨੇ ਪੂਰੇ ਮਾਮਲੇ ਦੀ ਨਿੰਦਾ ਕੀਤੀ ਹੈ ਅਤੇ ਕਿਹਾ ਕਿ ਜਿਸ ਤਰ੍ਹਾਂ ਦੀਆਂ ਦਰਦਨਾਕ ਤਸਵੀਰਾਂ ਸਾਹਮਣੇ ਆਈਆਂ ਹਨ ਕਿ ਇਸ ਘਟਨਾ ਦੇ ਮਾਮਲੇ ਨੂੰ ਲੈ ਕੇ ਕਿਸਾਨ ਆਗੂਆਂ ਦੇ ਨਾਲ ਯੋਗੇਂਦਰ ਯਾਦਵ, ਕਾਂਗਰਸ ਦੇ ਆਗੂ ਅਤੇ ਰਾਜਵੀਰ ਚਡੂਨੀ ਜਵਾਬ ਦੇਣ।