ਪੰਜਾਬ ਵਿੱਚ 4 ਸੀਟਾਂ ਤੇ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ - ਜ਼ਿਮਨੀ ਚੋਣਾਂ
🎬 Watch Now: Feature Video
ਦਿੱਲੀ ਵਿਖੇ ਸ਼ਨੀਵਾਰ ਨੂੰ ਚੋਣ ਕਮਿਸ਼ਨ ਨੇ ਮਹਾਰਾਸ਼ਟਰ ਅਤੇ ਹਰਿਆਣਾ ਦੇ ਵਿੱਚ ਅਸੈਂਬਲੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ। ਇਸ ਦੇ ਨਾਲ ਹੀ ਪੰਜਾਬ ਦੀਆਂ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦਾ ਵੀ ਐਲਾਨ ਹੋ ਗਿਆ ਹੈ। ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ 'ਤੇ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣਗੀਆਂ ਅਤੇ 24 ਅਕਤੂਬਰ ਨੂੰ ਨਤੀਜੇ ਐਲਾਨ ਕਰ ਦਿੱਤੇ ਜਾਣਗੇ।