ਖੁੱਲ੍ਹੇ ਮਨ ਨਾਲ ਕਿਸਾਨਾਂ ਨਾਲ ਗੱਲ ਕਰਨ ਲਈ ਸਰਕਾਰ ਤਿਆਰ- ਨਰਿੰਦਰ ਸਿੰਘ ਤੋਮਰ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ
🎬 Watch Now: Feature Video
ਨਵੀਂ ਦਿੱਲੀ : ਕਿਸਾਨਾਂ ਵੱਲੋਂ ਅੱਜ ਸੰਸਦ ਭਵਨ ਦੇ ਸਾਹਮਣੇ ਰੋਸ ਮਾਰਚ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਜੰਤਰ-ਮੰਤਰ ਦੇ ਸਾਹਮਣੇ ਕਿਸਾਨ ਸੰਸਦ ਲਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਮੁੱਦੇ 'ਤੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨ ਕਿਸਾਨਾਂ ਲਈ ਲਾਭਦਾਇਕ ਹਨ, ਜਿਥੇ ਤੱਕ ਕਿਸਾਨ ਯੂਨੀਅਨ ਦੇ ਅੰਦੋਲਨ ਦੀ ਗੱਲ ਹੈ, ਤਾਂ ਸਰਕਾਰ ਨੇ ਕਿਸਾਨਾਂ ਨਾਲ ਪੂਰੀ ਸੰਵੇਦਨਸ਼ੀਲਤਾ ਨਾਲ ਗੱਲਬਾਤ ਕੀਤੀ ਹੈ। ਜੇਕਰ ਹੁਣ ਵੀ ਉਨ੍ਹਾਂ ਨੂੰ ਕੋਈ ਦਿੱਕਤ ਹੈ ਤਾਂ ਉਹ ਸਰਕਾਰ ਨੂੰ ਦੱਸਣ ਸਰਕਾਰ ਖੁੱਲ੍ਹੇ ਮਨ ਨਾਲ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ।