ਕਰਨਾਲ: ਸ਼ੱਕੀ ਕੋਰੋਨਾ ਮਰੀਜ਼ ਨੇ 6ਵੀਂ ਮਜ਼ਿਲ ਤੋਂ ਛਾਲ ਮਾਰ ਕੇ ਭੱਜਣ ਦੀ ਕੀਤੀ ਕੋਸ਼ਿਸ਼, ਹੋਈ ਮੌਤ
🎬 Watch Now: Feature Video
ਕਰਨਾਲ ਦੇ ਕਲਪਨਾ ਚਾਵਲਾ ਹਸਪਤਾਲ ਵਿੱਚ ਦਾਖਲ ਇੱਕ ਕੋਰੋਨਾ ਦੇ ਸ਼ੱਕੀ ਮਰੀਜ਼ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਵਿੱਚ ਉਸ ਨੇ ਆਪਣੀ ਜਾਨ ਗੁਆ ਦਿੱਤੀ। ਮ੍ਰਿਤਕ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਸੀ। ਮ੍ਰਿਤਕ ਵਿਅਕਤੀ ਦੀ ਉਮਰ 50 ਸਾਲ ਸੀ ਅਤੇ ਪਾਨੀਪਤ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਉਕਤ ਵਿਅਕਤੀ ਨੇ ਖਿੜਕੀ ਰਾਹੀਂ ਚਾਦਰ ਅਤੇ ਪੋਲੀਥੀਨ ਦੀ ਰੱਸੀ ਬਣਾ ਕੇ ਹਸਪਤਾਲ ਦੀ ਛੇਵੀਂ ਮੰਜ਼ਲ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਹੇਠਾਂ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ।