ਦਿੱਲੀ ਵਿਧਾਨ ਸਭਾ ਚੋਣਾਂ: ਪ੍ਰਚਾਰ ਥੰਮਿਆ, ਹੁਣ ਵੋਟਿੰਗ ਦਾ ਇੰਤਜ਼ਾਰ, ਸੁਰੱਖਿਆ ਸਖ਼ਤ - ਦਿੱਲੀ ਵਿਧਾਨ ਸਭਾ ਚੋਣਾਂ
🎬 Watch Now: Feature Video
ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਵੋਟਿੰਗ 8 ਫਰਵਰੀ ਨੂੰ ਹੋਵੇਗੀ ਅਤੇ ਨਤੀਜੇ 11 ਫਰਵਰੀ ਨੂੰ ਐਲਾਨੇ ਜਾਣਗੇ। ਉੱਥੇ ਹੀ ਚੋਣ ਪ੍ਰਚਾਰ ਵੀਰਵਾਰ ਸ਼ਾਮ 5 ਵਜੇ ਖ਼ਤਮ ਹੋ ਗਿਆ ਹੈ। ਚੋਣ ਪ੍ਰਚਾਰ ਦੇ ਆਖਰੀ ਦਿਨ ਰਾਜਨੀਤਿਕ ਪਾਰਟੀਆਂ ਨੇ ਕਾਫੀ ਜ਼ੋਰਾਂ-ਸ਼ੋਰਾਂ ਨਾਲ ਪ੍ਰਚਾਰ ਕੀਤਾ। ਚੋਣਾਂ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਵਿਚਾਲੇ ਸਖ਼ਤ ਮੁਕਾਬਲਾ ਕਿਹਾ ਜਾ ਰਿਹਾ ਹੈ। ਦਿੱਲੀ ਵਿੱਚ ਹਾਈ ਵੋਲਟੇਜ ਚੋਣਾਂ ਲਈ 1.47 ਕਰੋੜ ਤੋਂ ਵੱਧ ਲੋਕ ਵੋਟ ਪਾਉਣਗੇ। ਜਿਸ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।