ਦਿੱਲੀ ਹਿੰਸਾ: ਪੁਲਿਸ ਨੇ 106 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ, ਜਾਰੀ ਹੋਇਆ ਹੈਲਪਲਾਈਨ ਨੰਬਰ - ਹੈਲਪਲਾਈਨ ਨੰਬਰ
🎬 Watch Now: Feature Video
ਦਿੱਲੀ ਪੁਲਿਸ ਦੇ ਬੁਲਾਰੇ ਐੱਮਐੱਸ ਰੰਧਾਵਾ ਨੇ ਕਿਹਾ ਕਿ ਉੱਤਰ ਪੂਰਬੀ ਦਿੱਲੀ ਦੇ ਇਲਾਕਿਆਂ ਵਿੱਚ ਹੋਈ ਹਿੰਸਾ ਵਿੱਚ ਹੁਣ ਤੱਕ 106 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਿੰਸਾ ਪ੍ਰਭਾਵਿਤ ਇਲਾਕਿਆਂ ਦੀਆਂ ਛੱਤਾਂ 'ਤੇ ਡਰੋਨ ਕੈਮਰਿਆਂ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ। ਰੰਧਾਵਾ ਨੇ ਕਿਹਾ ਕਿ ਹੁਣ ਤੱਕ 18 ਐਫਆਈਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ। ਦਿੱਲੀ ਪੁਲਿਸ ਨੇ ਕਈ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਹਨ। ਪੁਲਿਸ ਨੇ ਲੋਕਾਂ ਨੂੰ ਅਫ਼ਵਾਹਾਂ ਵੱਲ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ। ਪੁਲਿਸ ਨੇ ਦੱਸਿਆ ਕਿ 112 ਨੰਬਰਾਂ ‘ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਰੰਧਾਵਾ ਨੇ ਕਿਹਾ ਕਿ ਹਿੰਸਾ ਪ੍ਰਭਾਵਿਤ ਇਲਾਕਿਆਂ ਵਿੱਚ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਘਰਾਂ ਦੀਆਂ ਛੱਤਾਂ ‘ਤੇ ਪੱਥਰ ਰੱਖੇ ਗਏ ਹਨ, ਉਨ੍ਹਾਂ ਘਰਾਂ ‘ਤੇ ਕਾਰਵਾਈ ਕੀਤੀ ਜਾਵੇਗੀ।