ਹਰਿਆਣਾ ’ਚ ਕਿਸਾਨਾਂ ਨੇ ਭਾਜਪਾ ਤੇ ਜੇਜੇਪੀ ਆਗੂਆਂ ਨੂੰ ਦਿੱਤੀ ਚਿਤਾਵਨੀ

By

Published : Apr 4, 2021, 7:02 PM IST

thumbnail

ਰੋਹਤਕ: ਮੁੱਖ ਮੰਤਰੀ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਲਾਠੀਚਾਰਜ ਦੇ ਵਿਰੋਧ ਵਿੱਚ ਹਰਿਆਣਾ ’ਚ ਵੱਖ-ਵੱਖ ਥਾਵਾਂ ’ਤੇ ਸੜਕਾਂ ਜਾਮ ਕਰ ਦਿੱਤੀਆਂ ਗਈਆਂ। ਇਸ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਕਿਸਾਨਾਂ ਅਤੇ ਕਿਸਾਨੀ ਆਗੂਆਂ ਨੇ ਰੋਹਤਕ ਵਿੱਚ ਇੱਕ ਐਮਰਜੈਂਸੀ ਪੰਚਾਇਤ ਬੁਲਾ ਕੇ ਭਾਜਪਾ ਅਤੇ ਜੇਜੇਪੀ ਆਗੂਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਸਾਰੇ ਪ੍ਰੋਗਰਾਮਾਂ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦੇਣ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਮੁੱਖ ਮੰਤਰੀ 'ਤੇ ਇਲਜ਼ਾਮ ਲਗਾਉਂਦੇ ਕਿਹਾ ਕਿ ਮੁੱਖ ਮੰਤਰੀ ਜਾਣਬੁੱਝ ਕੇ ਪ੍ਰੋਗਰਾਮਾਂ ’ਚ ਹਿੱਸਾ ਲੈ ਰਹੇ ਹਨ ਤਾਂ ਜੋ ਲੋਕਾਂ ’ਚ ਆਪਸੀ ਟਕਰਾਅ ਹੋ ਸਕੇ। ਕਿਸਾਨ ਆਗੂ ਨੇ ਕਿਹਾ ਕਿ ਜੇਕਰ ਭਾਜਪਾ ਆਪਣਾ ਪ੍ਰੋਗਰਾਮ ਰੱਦ ਨਹੀਂ ਕਰਦੀ ਤਾਂ 6 ਅਪ੍ਰੈਲ ਨੂੰ ਇਸ ਸਬੰਧੀ ਫੈਸਲਾ ਲਿਆ ਜਾਵੇਗਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.