ਸ਼ਾਹੀਨ ਬਾਗ਼ ਧਰਨੇ 'ਚ ਸ਼ਾਮਲ ਹੋਏ ਪੰਜਾਬ-ਹਰਿਆਣਾ ਦੇ ਕਿਸਾਨ - ਸ਼ਾਹੀਨ ਬਾਗ਼ ਧਰਨੇ 'ਚ ਸ਼ਾਮਲ ਹੋਏ ਪੰਜਾਬ-ਹਰਿਆਣਾ ਦੇ ਕਿਸਾਨ
🎬 Watch Now: Feature Video
ਨਵੀਂ ਦਿੱਲੀ: ਸ਼ਾਹੀਨ ਬਾਗ 'ਚ ਪਿਛਲੇ 52 ਦਿਨਾਂ ਤੋਂ ਜਾਰੀ ਧਰਨੇ 'ਚ ਪੰਜਾਬ-ਹਰਿਆਣਾ ਦੇ ਕਿਸਾਨ ਵੀ ਸ਼ਾਮਲ ਹੋਏ। ਹਾਲਾਂਕਿ ਪੁਲਿਸ ਵੱਲੋਂ ਇਨ੍ਹਾਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਇਹ ਕਿਸਾਨ ਧਰਨੇ 'ਚ ਆ ਪਹੁੰਚੇ ਹਨ। ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਉਹ ਭਾਰਤ ਸਰਕਾਰ ਵੱਲੋਂ ਲਾਗੂ ਸੀਏਏ ਦਾ ਵਿਰੋਧ ਕਰਦੇ ਹਨ ਅਤੇ ਮੁਸਲਿਮ ਭਾਈਚਾਰੇ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹੇ ਫੈਸਲੇ ਕਰਕੇ ਦੇਸ਼ ਦੇ ਅਸਲੀ ਮੁੱਦੇ ਬੇਰੁਜ਼ਗਾਰੀ ਤੇ ਆਰਥਿਕ ਮੰਦਹਾਲੀ ਤੋਂ ਧਿਆਨ ਭਟਕਾਉਣਾ ਚਾਹੁੰਦੀ ਹੈ।