ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਰਘੂਵਰ ਦਾਸ ਨੇ ਪਟਨਾ ਸਾਹਿਬ ਦੇ ਕੀਤੇ ਦਰਸ਼ਨ - ਸਾਬਕਾ ਮੁੱਖ ਮੰਤਰੀ ਰਘੂਵਰ ਦਾਸ ਪਟਨਾ ਸਾਹਿਬ ਵਿਖੇ
🎬 Watch Now: Feature Video
ਪਟਨਾ: ਸ਼ਨੀਵਾਰ ਨੂੰ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਰਘੂਵਰ ਦਾਸ ਨੇ ਪਟਨਾ ਸਾਹਿਬ ਦੇ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਗੁਰਦੁਆਰਾ ਪਹੁੰਚ ਕੇ ਮੱਥਾ ਟੇਕਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸਿਰਪਾਓ ਵੀ ਦਿੱਤਾ ਗਿਆ। ਇਸ ਉਪਰੰਤ ਰਘੂਵਰ ਦਾਸ ਨੇ ਲੰਗਰ ਹਾਲ ਵਿੱਚ ਬੈਠ ਕੇ ਲੰਗਰ ਵੀ ਛਕਿਆ। ਉਨ੍ਹਾਂ ਕਿਹਾ ਕਿ ਉਹ ਇਥੇ ਸਿਰਫ਼ ਗੁਰੂ ਘਰ ਦੇ ਦਰਸ਼ਨ ਕਰਨ ਲਈ ਆਏ ਹਨ ਅਤੇ ਰਾਜਨੀਤੀ ਦੀ ਕੋਈ ਵੀ ਗੱਲ ਨਹੀਂ ਕਰਨੀ ਚਾਹੀਦੀ।