ਏਜੰਡੇ ਤਹਿਤ ਰੱਦ ਕੀਤੀ ਗਈ ਹੈ ਮਨਜੀਤ ਸਿੰਘ ਜੀ.ਕੇ. ਦੀ ਮੈਂਬਰਸ਼ਿਪ: ਹਰਜੀਤ ਸਿੰਘ ਜੀ.ਕੇ - ਮਨਜੀਤ ਸਿੰਘ ਜੀ.ਕੇ.
🎬 Watch Now: Feature Video
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਹਾਊਸ ਸ਼ੁੱਕਰਵਾਰ ਨੂੰ ਬੁਲਾਇਆ ਗਿਆ ਜਿਸ ਵਿੱਚ ਕਮੇਟੀ ਨੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਮਨਜੀਤ ਸਿੰਘ ਜੀ.ਕੇ. ਦੇ ਭਰਾ ਹਰਜੀਤ ਸਿੰਘ ਜੀ.ਕੇ. ਵੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਨ ਅਤੇ ਇਸ ਜਨਰਲ ਇਜਲਾਸ ਵਿੱਚ ਸ਼ਾਮਿਲ ਹੋਏ ਸਨ। ਉਨ੍ਹਾਂ ਨੇ ਬੈਠਕ ਤੋਂ ਬਾਹਰ ਆ ਕੇ ਕਿਹਾ ਕਿ ਇਸ ਬੈਠਕ ਵਿੱਚ ਸਿਰਫ਼ ਮਨਜੀਤ ਸਿੰਘ ਜੀ.ਕੇ. 'ਤੇ ਨਿਸ਼ਾਨਾ ਵਿੰਨ੍ਹਿਆ ਗਿਆ ਅਤੇ ਏਜੰਡੇ ਦੇ ਤਹਿਤ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕੀਤੀ ਗਈ ਹੈ।