ਕੌਮਾਂਤਰੀ ਨਗਰ ਕੀਰਤਨ ਪੁੱਜਿਆ ਗੁਜਰਾਤ, ਸੰਗਤ ਨੇ ਕੀਤੇ ਦਰਸ਼ਨ - 550ਵਾਂ ਪ੍ਰਕਾਸ਼ ਪੁਰਬ
🎬 Watch Now: Feature Video
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਜਰਾਤ ਦੇ ਵਡੋਦਰਾ ਪੁੱਜ ਗਿਆ। ਇੱਖੇ ਸੰਗਤ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਤੇ ਗੁਰੂ ਸਾਹਿਬ ਦੀਆਂ ਖੜਾਵਾਂ ਦੇ ਦਰਸ਼ਨ ਕੀਤੇ ਗਏ। ਇਸ ਬਾਰੇ ਸ਼ਰਧਾਲੂਆਂ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਾਰੇ ਸੰਸਾਰ ਨੂੰ ਸ਼ਾਂਤੀ ਤੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛੱਕੋ ਦਾ ਉਪਦੇਸ਼ ਦਿੱਤਾ। ਨਗਰ ਕੀਰਤਨ ਦਾ ਠਹਿਰਾਅ ਵਡੋਦਰਾ ਵਿੱਚ ਹੋਇਆ ਜਿੱਥੇ ਸੰਗਤ ਨੇ ਹੁੰਮਹੁੰਮਾ ਕੇ ਨਗਰ ਕੀਰਤਨ ਦੇ ਦਰਸ਼ਨ ਕੀਤੇ।
Last Updated : Sep 25, 2019, 9:12 PM IST