ਲੌਕਡਾਊਨ 'ਚ ਰੋਜ਼ਾਨਾ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ 'ਚ ਤਿਆਰ ਕੀਤਾ ਜਾ ਰਿਹਾ 22,000 ਲੋਕਾਂ ਲਈ ਲੰਗਰ
🎬 Watch Now: Feature Video
ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਚਲਦੇ ਦੇਸ਼ ਭਰ 'ਚ ਲੌਕਡਾਊਨ ਜਾਰੀ ਹੈ। ਅਜਿਹੇ ਸਮੇਂ 'ਚ ਕੰਮ ਨਾ ਮਿਲਣ ਕਾਰਨ ਰੋਜ਼ਾਨਾ ਦਿਹਾੜੀ ਕਰਨ ਵਾਲੇ ਲੋਕ ਘਰਾਂ 'ਚ ਬੈਠਣ ਲਈ ਮਜਬੂਰ ਹੋ ਗਏ ਹਨ। ਜਿਸ ਦੇ ਚਲਦੇ ਉਨ੍ਹਾਂ ਕੋਲ ਰਾਸ਼ਨ ਉਪਲਬਧ ਨਹੀਂ ਹੈ। ਇਨ੍ਹਾਂ ਲੋੜਵੰਦ ਲੋਕਾਂ ਦੀ ਭੁੱਖ ਮਿਟਾਉਣ ਲਈ ਸਿੱਖ ਕੌਮ ਦੇ ਗੁਰੂ ਸਹਿਬਾਨਾਂ ਵੱਲੋਂ ਚਲਾਈ ਗਈ ਲੰਗਰ ਪ੍ਰਥਾ ਮੁਤਾਬਕ ਵੱਡੀ ਗਿਣਤੀ 'ਚ ਲੋਕ ਸੇਵਾ ਕਰ ਰਹੇ ਹਨ। ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦਿੱਲੀ 'ਚ ਰੋਜ਼ਾਨਾ 22 ਹਜ਼ਾਰ ਲੋਕਾਂ ਦਾ ਖਾਣਾ ਤਿਆਰ ਕਰਕੇ ਵੱਖ-ਵੱਖ ਇਲਾਕਿਆਂ 'ਚ ਪਹੁੰਚਾਇਆ ਜਾ ਰਿਹਾ ਹੈ ਤੇ ਉੱਥੇ ਲੋੜਵੰਦਾਂ ਨੂੰ ਵੰਡਿਆ ਜਾਂਦਾ ਹੈ। ਇਸ ਤੋਂ ਇਲਾਵਾ ਦਿੱਲੀ ਦੇ ਹੋਰਨਾਂ ਗੁਰਦੁਆਰੀਆਂ 'ਚ ਵੀ ਲੰਗਰ ਸੇਵਾ ਦਾ ਕੰਮ ਜਾਰੀ ਹੈ ਤੇ ਰੋਜ਼ਾਨਾ ਲੱਖਾਂ ਲੋਕਾਂ ਨੂੰ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ।