thumbnail

By

Published : Jan 1, 2022, 4:42 PM IST

ETV Bharat / Videos

ਨਵੇਂ ਸਾਲ ਮੌਕੇ ਵੱਡੀ ਗਿਣਤੀ ’ਚ ਸ਼ਰਧਾਲੂਆਂ ਨੇ ਕੀਤੇ ਸਾਈਂ ਬਾਬਾ ਦੇ ਦਰਸ਼ਨ

ਮੁੰਬਈ: ਨਵੇਂ ਸਾਲ ਦੇ ਮੌਕੇ ਵੱਡੀ ਗਿਣਤੀ ’ਚ ਸ਼ਰਧਾਲੂ ਸ਼ਿਰਡੀ ਦੇ ਸਾਈਂ ਬਾਬਾ ਦੇ ਦਰਸ਼ਨ ਕਰਨ ਲਈ ਪਹੁੰਚੇ। ਦੱਸ ਦਈਏ ਕਿ ਸ਼ਿਰਡੀ ਦੇ ਸਾਈਂ ਬਾਬਾ ਮੰਦਰ ਨੂੰ ਹਰ ਸਾਲ 31 ਦਸੰਬਰ ਨੂੰ ਦਰਸ਼ਨਾਂ ਲਈ ਖੁੱਲ੍ਹਾ ਰੱਖਿਆ ਜਾਂਦਾ ਹੈ। ਹਾਲਾਂਕਿ ਇਸ ਸਾਲ ਕੋਰੋਨਾ ਦੇ ਵਧਦੇ ਖਤਰੇ ਨੂੰ ਦੇਖਦੇ ਹੋਏ ਸਾਈਂ ਸੰਸਥਾ ਵੱਲੋਂ ਪੁਖਤਾ ਇੰਤਜਾਮ ਕੀਤਾ ਗਿਆ। ਦੂਜੇ ਪਾਸੇ ਦਰਸ਼ਨਾਂ ਲਈ ਪਹੁੰਚੇ ਸ਼ਰਧਾਲੂਆਂ ਨੇ ਵੀ ਕੋਵਿਡ ਨਿਯਮਾਂ ਦਾ ਪੂਰੀ ਤਰ੍ਹਾਂ ਧਿਆਨ ਰੱਖਿਆ। ਨਵੇਂ ਸਾਲ ਮੌਕੇ ਪਹੁੰਚੇ ਸ਼ਰਧਾਲੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਇੱਥੇ ਪਹੁੰਚ ਕੇ ਬਹੁਤ ਖੁਸ਼ੀ ਮਿਲ ਰਹੀ ਹੈ। ਉਨ੍ਹਾਂ ਨੇ ਸਾਈਂ ਬਾਬਾ ਤੋਂ ਘਰ ਦੀਆਂ ਖੁਸ਼ੀਆਂ ਅਤੇ ਬੱਚਿਆ ਦੀ ਤਰੱਕੀ ਦੀ ਅਰਦਾਸ ਕੀਤੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.