ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ’ਤੇ ਸਿਰਸਾ ਨੇ ਘੇਰਿਆ ਰਾਹੁਲ, ਕਿਹਾ- ਕਿਸ ਮੂੰਹ ਨਾਲ ਕੀਤੀ ਅਰਦਾਸ? - ਰਾਹੁਲ ਗਾਂਧੀ ਅੱਜ ਪੰਜਾਬ ਦੌਰੇ ’ਤੇ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14296206-439-14296206-1643279344225.jpg)
ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅੱਜ ਪੰਜਾਬ ਦੌਰੇ ’ਤੇ ਹਨ। ਇਸ ਦੌਰਾਨ ਰਾਹੁਲ ਗਾਂਧੀ ਕਾਂਗਰਸੀ ਉਮੀਦਵਾਰਾਂ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਉਹ ਜਲੰਧਰ ਵਿਖੇ ਵਰਚੁਅਲ ਰੈਲੀ ਵੀ ਕਰਨਗੇ। ਉੱਥੇ ਹੀ ਦੂਜੇ ਪਾਸੇ ਰਾਹੁਲ ਗਾਂਧੀ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ’ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਜਿਹੜੇ ਦਰਬਾਰ ਸਾਹਿਬ ’ਤੇ ਰਾਹੁਲ ਗਾਂਧੀ ਦੀ ਦਾਦੀ ਇੰਦਰਾ ਗਾਂਧੀ ਨੇ ਟੈਂਕਾਂ ਦੇ ਨਾਲ ਹਮਲਾ ਕੀਤਾ ਸੀ ਜਿਸ ਅਕਾਲ ਤਖਤ ਸਾਹਿਬ ਨੂੰ ਤੋਪ ਦੇ ਨਾਲ ਡਿੱਗਾਇਆ ਸੀ ਅਤੇ ਹਜ਼ਾਰਾਂ ਬੇਗੁਨਾਹਾਂ ਨੂੰ ਮਰਵਾਇਆ ਸੀ ਉਸ ਥਾਂ ’ਤੇ ਕਿਸ ਮੂੰਹ ਦੇ ਨਾਲ ਰਾਹੁਲ ਗਾਂਧੀ ਅਰਦਾਸ ਕਰਨ ਲਈ ਗਏ।