1984 ਸਿੱਖ ਕਤਲੇਆਮ 'ਤੇ PM ਮੋਦੀ ਵੱਲੋਂ ਸੰਸਦ 'ਚ ਦਿੱਤਾ ਗਿਆ ਬਿਆਨ ਸ਼ਲਾਘਾਯੋਗ: ਸਿਰਸਾ - 1984 ਸਿੱਖ ਕਤਲੇਆਮ
🎬 Watch Now: Feature Video
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਸਦ ਵਿੱਚ 1984 ਸਿੱਖ ਕਤਲੇਆਮ ਨੂੰ ਲੈ ਕੇ ਦਿੱਤੇ ਗਏ ਬਿਆਨ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਸੰਸਦ ਵਿੱਚ ਦੁਨੀਆ ਭਰ ਨੂੰ ਦੱਸਿਆ ਹੈ ਕਿ ਕਿਵੇਂ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨੂੰ ਕਾਂਗਰਸ ਨੇ ਸਿੱਖਾਂ ਦੇ ਜ਼ਖ਼ਮਾਂ 'ਤੇ ਨਮਕ ਲਗਾਉਣ ਲਈ ਮੁੱਖ ਮੰਤਰੀ ਬਣਾਇਆ ਹੈ। ਉਨ੍ਹਾਂ ਨੇ ਕਿਹਾ ਕਿ ਕਮਲਨਾਥ ਨੂੰ ਜਲਦ ਹੀ ਜੇਲ੍ਹ ਭੇਜਿਆ ਜਾਵੇਗਾ।