ਮੁਖਰਜੀ ਨਗਰ ਕੁੱਟਮਾਰ ਮਾਮਲਾ: ਵੇਖੋ ਪੁਲਿਸ ਹੀ ਉਡਾ ਰਹੀ ਕਾਨੂੰਨ ਦੀਆਂ ਧੱਜੀਆਂ - news delhi
🎬 Watch Now: Feature Video
ਬੀਤੇ ਦਿਨ ਦਿੱਲੀ ਦੇ ਮੁਖਰਜੀ ਨਗਰ ਇਲਾਕੇ ਚ ਪੁਲਿਸ ਦੀ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ। ਜਿੱਥੇ ਇੱਕ ਸਿੱਖ ਆਟੋ ਡਰਾਇਵਰ ਅਤੇ ਉਸ ਦੇ ਪੁੱਤ ਨਾਲ ਬੇਰਹਿਮੀ ਨਾਲ ਪੁਲਿਸ ਵਾਲਿਆਂ ਵੱਲੋਂ ਸ਼ਰੇਆਮ ਕੁੱਟਮਾਰ ਕੀਤੀ ਗਈ। ਇਸ ਘਟਨਾ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਕਮੇਟੀ ਦੇ ਕਈ ਹੋਰ ਮੈਂਬਰਾਂ ਨੇ ਪੁਲਿਸ ਵਿਰੁੱਧ ਧਰਨਾ ਦਿੱਤਾ। ਪੁਲਿਸ ਕਮਿਸ਼ਨਰ ਦੇ ਭਰੋਸਾ ਜਤਾਇਆ ਕਿ ਦੋਸ਼ੀਆਂ ਵਿਰੁੱਧ ਐੱਫ਼ਆਈਆਰ ਦਰਜ ਕੀਤੀ ਜਾਵੇਗੀ।