ਸ੍ਰੀ ਨਨਕਾਣਾ ਸਾਹਿਬ ਹਮਲਾ: ਅਜਮੇਰ ਸ਼ਰੀਫ਼ ਦੇ ਖਾਦਿਮ ਨੇ ਸਖ਼ਤ ਕਾਰਵਾਈ ਦੀ ਕੀਤੀ ਅਪੀਲ
🎬 Watch Now: Feature Video
ਗੁਰਦੁਆਰਾ ਨਨਕਾਣਾ ਸਾਹਿਬ 'ਤੇ ਬੀਤੇ ਸ਼ੁੱਕਰਵਾਰ ਨੂੰ ਹੋਈ ਪੱਥਰਬਾਜ਼ੀ ਤੋਂ ਬਾਅਦ ਅਜਮੇਰ ਸ਼ਰੀਫ਼ ਦੇ ਖਾਦਿਮ ਸਯਦ ਸਰਵਰ ਚਿਸ਼ਤੀ ਨੇ ਹਮਲਾ ਕਰਨ ਵਾਲੇ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਉੱਥੇ ਦੇ ਲੋਕਾਂ ਤੋਂ ਅਪੀਲ ਕੀਤੀ ਹੈ ਕਿ ਉਹ ਪਾਕਿਸਤਾਨ ਸਰਕਾਰ 'ਤੇ ਦਬਾਅ ਬਣਾਉਣ ਤਾਂ ਜੋ ਇਸ ਮਾਮਲੇ 'ਤੇ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇ 'ਤੇ ਇਹ ਵੀ ਪਤਾ ਲਗੇ ਕਿ ਇਸ ਸ਼ਰਮਨਾਕ ਹਰਕਤ ਲਈ ਕਿਸ ਨੇ ਉਨ੍ਹਾਂ ਲੋਕਾਂ ਨੂੰ ਉਕਸਾਇਆ। ਖਾਦਿਮ ਸਯਦ ਸਰਵਰ ਚਿਸ਼ਤੀ ਨੇ ਇਸ ਮਾਮਲੇ ਦੇ ਦੋਸ਼ੀ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾ ਸ਼ਨਿਵਾਰ ਸ਼ਾਮ ਨੂੰ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਹਮਲਾ ਕਰਨ ਵਾਲੇ ਮੁਹੰਮਦ ਹਸਨ ਦੇ ਭਰਾ ਦਾ ਇੱਕ ਵੀਡੀਓ ਸਾਹਮਣੇ ਆਇਆ ਸੀ, ਜਿਸ 'ਚ ਉਸ ਨੇ ਆਪਣੀ ਸ਼ਰਮਨਾਕ ਹਰਕਤ ਲਈ ਮੁਆਫ਼ੀ ਮੰਗੀ ਸੀ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਨਾਰਾਜ਼ ਭੀੜ ਨੇ ਪਾਕਿਸਤਾਨ ਦੇ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਪਥਰਾਅ ਕੀਤਾ। ਮੁਢਲੀ ਰਿਪੋਰਟਾਂ ਦੇ ਮੁਤਾਬਕ, ਭੀੜ ਦੀ ਅਗਵਾਈ ਮੁਹੰਮਦ ਹਸਨ ਦੇ ਪਰਿਵਾਰ ਵੱਲੋਂ ਕੀਤੀ ਜਾ ਰਹੀ ਹੈ ਜਿਸ ਨੇ ਕਥਿਤ ਤੌਰ 'ਤੇ ਇੱਕ ਸਿੱਖ ਕੁੜੀ ਨੂੰ ਅਗਵਾ ਕਰ ਲਿਆ ਸੀ, ਜੋ ਕਿ ਗੁਰਦੁਆਰਾ ਸਾਹਿਬ ਦੇ ਪਾਠੀ ਦੀ ਧੀ ਹੈ।