ਦਿੱਲੀ ਪੁਲਿਸ ਨੇ ਟਿਕਰੀ ਬਾਰਡਰ ਤੋਂ ਹਟਾਈ ਬੈਰੀਕੈਡਿੰਗ, ਦੇਖੋ ਵੀਡੀਓ - ਟਿਕਰੀ ਬਾਰਡਰ
🎬 Watch Now: Feature Video
ਨਵੀਂ ਦਿੱਲੀ: ਦਿੱਲੀ ਦਾ ਟਿਕਰੀ ਬਾਰਡਰ ਹੁਣ ਤੱਕ ਨਹੀਂ ਖੋਲ੍ਹਿਆ ਜਾ ਸਕਿਆ ਹੈ। ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਚਲ ਰਹੇ ਕਿਸਾਨ ਅੰਦੋਲਨ ਦੇ ਚੱਲਦੇ ਬਾਰਡਰ ਨੂੰ ਪੁਲਿਸ ਨੇ ਬੰਦ ਕਰ ਦਿੱਤਾ ਹੈ। ਬੀਤੇ ਦਿਨ ਬੈਰੀਕੈਡਿੰਗ ਹਟਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ। ਪਰ ਵਿਚਾਲੇ ਹੀ ਰਸਤਾ ਖੋਲ੍ਹਣ ਦਾ ਕੰਮ ਬੰਦ ਕਰ ਦਿੱਤਾ ਗਿਆ। ਫਿਲਹਾਲ ਅਜੇ ਵੀ ਰਸਤੇ ਚ ਸੀਮੇਂਟ ਦੇ ਬੈਰੀਕੈਡਸ ਗਰਡਰ ਅਤੇ ਵੱਡੇ ਵੱਡੇ ਪੱਥਰਾਂ ਦੀ ਰੁਕਾਵਟ ਉਸੇ ਤਰ੍ਹਾਂ ਹੀ ਬਣੀ ਹੋਈ ਹੈ। ਦਿੱਲੀ-ਹਰਿਆਣਾ ਦੇ ਟਿੱਕਰੀ ਬਾਰਡਰ ’ਤੇ ਪਿਛਲੇ 11 ਮਹੀਨਿਆਂ ਤੋਂ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਹੈ। ਕਿਸਾਨਾਂ ਦੇ ਅੰਦੋਲਨ ਕਾਰਨ ਪੁਲਿਸ ਵੱਲੋਂ ਸੜਕ ਨੂੰ ਬੰਦ ਕਰ ਦਿੱਤਾ ਗਿਆ। ਪ੍ਰਸ਼ਾਸਨ ਨੇ ਬੀਤੀ ਸ਼ਾਮ ਸੜਕ ਨੂੰ ਖੋਲ੍ਹਣ ਦਾ ਕੰਮ ਸ਼ੁਰੂ ਕਰ ਦਿੱਤਾ ਸੀ ਪਰ ਇਸ ਨੂੰ ਪੂਰੀ ਤਰ੍ਹਾਂ ਨਹੀਂ ਖੋਲ੍ਹਿਆ ਗਿਆ। ਦਿੱਲੀ ਤੋਂ ਹਰਿਆਣਾ ਨੂੰ ਜਾਣ ਵਾਲੇ ਰਸਤੇ ਵਿਚ ਜ਼ਿਆਦਾਤਰ ਬੈਰੀਕੇਡ ਹਟਾ ਦਿੱਤੇ ਗਏ ਹਨ।