ਵੀਡੀਓ, ਖ਼ਾਸ ਗੱਲਬਾਤ 'ਚ ਰਾਕੇਸ਼ ਟਿਕੈਤ ਦੇ ਦਿਖੇ ਉਹੀ ਤਲਖ਼ੀ ਤੇਵਰ - Rakesh Tikait's
🎬 Watch Now: Feature Video
ਚੰਡੀਗੜ੍ਹ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਖਰਕਾਰ ਕਿਸਾਨਾਂ ਅੱਗੇ ਝੁਕ ਹੀ ਗਏ ਹਨ ਤੇ ਕੇਂਦਰ ਸਰਕਾਰ ਨੇ ਪਿਛਲੇ ਇੱਕ ਸਾਲ ਤੋਂ ਕਿਸਾਨਾਂ ਦੇ ਅੰਦੋਲਨ ਦਾ ਕਾਰਨ ਬਣੇ ਤਿੰਨੋਂ ਨਵੇਂ ਖੇਤੀ ਕਾਨੂੰਨ ਵਾਪਸ (Agriculture law repealed) ਲੈਣ ਦਾ ਐਲਾਨ ਕੀਤਾ ਹੈ। ਉਥੇ ਹੀ ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਅੰਦੋਲਨ ਖ਼ਤਮ ਕਰ ਆਪਣੇ ਘਰ ਚਲੇ ਜਾਣ, ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਵਾਬ ਦਿੰਦੇ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ‘ਅੰਦੋਲਨ ਤੁਰੰਤ ਵਾਪਸ ਨਹੀਂ ਲਿਆ ਜਾਵੇਗਾ, ਅਸੀਂ ਉਸ ਦਿਨ ਦਾ ਇੰਤਜ਼ਾਰ ਕਰਾਂਗੇ ਜਦੋਂ ਸੰਸਦ ਵਿਚ ਖੇਤੀਬਾੜੀ ਕਾਨੂੰਨਾਂ ਨੂੰ ਰੱਦ (Agriculture law repealed) ਕੀਤਾ ਜਾਵੇਗਾ।
Last Updated : Nov 19, 2021, 4:26 PM IST