ਦੇਖੋ, ਇਸ ਗੁਰਦੁਆਰਾ ਸਾਹਿਬ ’ਚ ਲੈ ਕੇ ਜਾਏ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ
🎬 Watch Now: Feature Video
ਨਵੀਂ ਦਿੱਲੀ: ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਉੱਥੇ ਦੇ ਹਾਲਾਤ ਬਹੁਤ ਹੀ ਤਰਸਯੋਗ ਬਣੇ ਹੋਏ ਹਨ। ਦੂਜੇ ਪਾਸੇ ਭਾਰਤ ਸਰਕਾਰ ਵੱਲੋਂ ਹਰ ਦਿਨ ਉੱਥੇ ਫਸੇ ਭਾਰਤੀਆਂ ਨੂੰ ਸੁਰੱਖਿਅਤ ਕੱਢ ਕੇ ਭਾਰਤ ਵਾਪਸ ਲਿਆ ਰਹੀ ਹੈ। ਇਸਦੇ ਨਾਲ-ਨਾਲ ਅਫਗਾਨੀ ਸਿੱਖ ਆਪਣੇ ਨਾਲ ਗੁਰੂ ਗ੍ਰੰਥ ਸਾਹਿਬ ਦੇ 3 ਸਰੂਪ ਵੀ ਲੈ ਕੇ ਨਵੀਂ ਦਿੱਲੀ ਹਵਾਈ ਅੱਡੇ ’ਤੇ ਪਹੁੰਚ ਗਏ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਪੱਛਮੀ ਦਿੱਲੀ ਦੇ ਮਹਾਂਵੀਰ ਨਗਰ ਦੇ ਗੁਰੂਦੁਆਰਾ ਸ੍ਰੀ ਗੁਰੂ ਅਰਜਨਦੇਵ ਜੀ ਵਿਖੇ ਸਥਾਪਿਤ ਕੀਤੇ ਜਾਣਗੇ।