ਸਰਵਉੱਚ ਅਦਾਲਤ ਦੀ ਸੁਣਵਾਈ ਤੋਂ ਬਾਅਦ ਬੋਲੇ ਸਿਰਸਾ, ਕਿਹਾ; ਕਾਨੂੰਨ ਜਲਦ ਵਾਪਿਸ ਲਵੇ ਸਰਕਾਰ - manjinder singh sirsa
🎬 Watch Now: Feature Video
ਨਵੀਂ ਦਿੱਲੀ: ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਦੇ ਹੋਏ ਕੇਂਦਰ ਸਰਕਾਰ 'ਤੇ ਇੱਕ ਵਾਰ ਫੇਰ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਦਾ ਕਹਿਣਾ ਹੈ ਕਿ ਸਰਵਉੱਚ ਅਦਾਲਤ ਨੇ ਵੀ ਕਿਸਾਨਾਂ ਦੇ ਹੱਕਾਂ ਦੀ ਹਮਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਸੁਪਰੀਮ ਕੋਰਟ ਨੇ ਇਹ ਵੀ ਮੰਨਿਆ ਹੈ ਕਿ ਸਰਕਾਰ ਕਿਸਾਨਾਂ ਨਾਲ ਗ਼ਲਤ ਕਰ ਰਹੀ ਹੈ। ਪਾਕਿਸਤਾਨ ਤੇ ਚੀਨ ਦਾ ਅੰਦੋਲਨ ਕਹਿਣ ਵਾਲਿਆਂ 'ਤੇ ਵੀ ਸਿਰਸਾ ਨੇ ਤੰਜ ਕੱਸਿਆ ਤੇ ਕਿਹਾ ਕਿ ਹੁਣ ਸਰਵਉੱਚ ਅਦਾਲਤ ਨੇ ਵੀ ਇਸ ਅੰਦੋਲਨ ਨੂੰ ਸਹੀ ਕਿਹਾ ਹੈ। ਸਿਰਸਾ ਨੇ ਕਿਹਾ ਕਿ ਹੁਣ ਸਰਕਾਰ ਨੂੰ ਦੇਰੀ ਕੀਤੇ ਬਿਨਾਂ ਇਹ ਕਾਨੂੰਨ ਵਾਪਿਸ ਲੈ ਲੈਣੇ ਚਾਹੀਦੇ ਹਨ।