ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਦੀ ਮੰਗਾਂ ਨੂੰ ਲੈਕੇ ਹੜਤਾਲ ਜਾਰੀ
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਿੱਚ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਪੇਅ ਕਮਿਸ਼ਨ ਨੂੰ ਲੈਕੇ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਸੂਬਾ ਸਰਕਾਰ ਖਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ਼ ਰੋਸ ਜਤਾਉਂਦਿਆਂ ਕਿਹਾ ਕਿ ਜੋ ਸਰਕਾਰ ਦੇ ਵੱਲੋਂ ਪੇਅ ਕਮਿਸ਼ਨ ਜਾਰੀ ਕੀਤਾ ਗਿਆ ਹੈ ਉਸ ਵਿੱਚ ਉਨ੍ਹਾਂ ਲਈ ਕੋਈ ਸਹੂਲਤ ਨਹੀਂ ਹੈ ਇਸ ਲਈ ਉਹ ਇਸ ਪੇਅ ਕਮਿਸ਼ਨ ਨੂੰ ਰੱਦ ਕਰਦੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨ੍ਹਾਂ ਦੇ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।