ਪਰਾਲੀ ਸਾੜਨ ਦੇ ਮਸਲੇ 'ਤੇ ਸੁਪਰੀਮ ਕੋਰਟ 'ਚ ਹੋਈ ਸੁਣਵਾਈ, ਸਰਕਾਰ ਨੂੰ ਹੁਕਮ ਜਾਰੀ - ਪਰਾਲੀ ਸਾੜਨ ਦੇ ਮਸਲੇ 'ਤੇ ਸੁਪਰੀਮ ਕੋਰਟ
🎬 Watch Now: Feature Video
ਨਵੀਂ ਦਿੱਲੀ: ਪਰਾਲੀ ਸਾੜਨ ਨਾਲ ਹੁੰਦੇ ਪ੍ਰਦੂਸ਼ਣ ਦਾ ਮਾਮਲਾ ਭਾਰਤ ਦੀ ਸੁਪਰੀਮ ਕੋਰਟ ਵਿੱਚ ਚੱਲ ਰਿਹਾ ਹੈ ਅਤੇ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਦੇ ਕੇਸ ਵਿੱਚ ਕਿਸਾਨਾਂ ਦੀ ਪੈਰਵਾਈ ਕਰ ਰਹੇ ਵਕੀਲ ਚਰਨਪਾਲ ਸਿੰਘ ਬਾਗੜੀ ਨੇ ਈਟੀਵੀ ਭਾਰਤ ਨਾਲ ਖਾਸ ਗੱਲਬਾਤ ਕੀਤੀ। ਸੁਪਰੀਮ ਕੋਰਟ ਨੇ ਇਸ ਕੇਸ ਵਿੱਚ ਹੁਕਮ ਜਾਰੀ ਕਰਦਿਆਂ ਪੰਜਾਬ ਸਰਕਾਰ ਨੂੰ ਹਿਦਾਇਤ ਦਿੱਤੀ ਹੈ ਕਿ ਉਹ ਇੱਕ ਸਖ਼ਤ ਪਾਲਿਸੀ ਲੈ ਕੇ ਆਵੇ ਜਿਸ ਚ ਇਹ ਸਪੱਸ਼ਟ ਕੀਤਾ ਜਾਵੇ ਕਿ ਫਸਲ ਤੋਂ ਬਾਅਦ ਜਮ੍ਹਾਂ ਹੋਣ ਵਾਲੀ ਪਰਾਲੀ ਨੂੰ ਕਿਸ ਤਰੀਕੇ ਦੇ ਨਾਲ ਸਰਕਾਰ ਖਰੀਦ ਸਕਦੀ ਹੈ ਅਤੇ ਵਰਤੋਂ ਕਰ ਸਕਦੀ ਹੈ।
ਸੁਪਰੀਮ ਕੋਰਟ ਨੇ ਕਿਹਾ ਕਿ ਵਾਧੂ ਪਰਾਲੀ ਨੂੰ ਸਰਕਾਰ ਸੌ ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦੇ ਅਤੇ ਉਸ ਦਾ ਉਪਯੋਗ ਬਾਲਣ, ਬਾਇਓਫਿਊਲ ਜਾਂ ਹੋਰ ਤਰੀਕੇ ਨਾਲ ਕਰੇ ਜਿਸ ਨਾਲ ਵਾਤਾਵਰਨ ਨੂੰ ਕੋਈ ਨੁਕਸਾਨ ਨਾ ਪੁੱਜੇ। ਜੋ ਕਿਸਾਨ ਪਰਾਲੀ ਸਾੜਦੇ ਹਨ ਉਨ੍ਹਾਂ ਨੂੰ ਸੌ ਰੁਪਿਆ ਪ੍ਰਤੀ ਕੁਇੰਟਲ ਨਾ ਦਿੱਤਾ ਜਾਵੇ। ਕੋਰਟ ਵੱਲੋਂ ਇਸ ਕੇਸ ਦੀ ਅਗਲੀ ਸੁਣਵਾਈ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ। ਇਸ ਮਾਮਲੇ ਦੀ ਸੁਣਵਾਈ ਲਈ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵੀ ਕੋਰਟ ਵਿਚ ਹਾਜ਼ਰ ਸਨ ।