ਪ੍ਰਧਾਨ ਅਤੇ ਕੈਪਟਨ ਦੀ ਲੜਾਈ 'ਚ ਪੰਜਾਬ ਦੇ ਲੋਕ ਕੀਤੇ ਲਵਾਰਿਸ: ਮਾਨ
🎬 Watch Now: Feature Video
ਨਵੀਂ ਦਿੱਲੀ: ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੱਧੂ 'ਤੇ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਵਲੋਂ ਉਨ੍ਹਾਂ ਨੂੰ ਸੂਬੇ ਦਾ ਪ੍ਰਧਾਨ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਦੇਖਣਾ ਹੋਵੇਗਾ ਕਿ ਨਵਜੋਤ ਸਿੱਧੂ ਵਲੋਂ ਜੋ ਟਵੀਟ ਕਰਕੇ ਪੰਜਾਬ ਦੇ ਮਸਲੇ ਚੁੱਕੇ ਜਾਂਦੇ ਸੀ, ਹੁਣ ਉਨ੍ਹਾਂ 'ਤੇ ਕਿੰਨਾ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਲੜਾਈ 'ਚ ਪੰਜਾਬ ਦੇ ਲੋਕਾਂ ਨੂੰ ਲਵਾਰਿਸ ਛੱਡ ਦਿੱਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪ੍ਰਧਾਨਗੀ ਤੋਂ ਪਹਿਲਾਂ ਸਿੱਧੂ ਵਲੋਂ ਜਿਨ੍ਹਾਂ 'ਤੇ ਇਲਜ਼ਾਮ ਲਗਾਏ ਜਾਂਦੇ ਸੀ ਉਨ੍ਹਾਂ ਨੂੰ ਬੀਤੇ ਦਿਨੀਂ ਨਾਲ ਲੈਕੇ ਚੱਲ ਰਹੇ ਸੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨ ਹੀ ਦੱਸਣਗੇ ਕਿ ਸਿੱਧੂ ਲੋਕਾਂ ਲਈ ਕਿੰਨਾ ਕੰਮ ਕਰਦੇ ਹਨ।