ਨਵੀਂ ਦਿੱਲੀ 'ਚ ਪਹਿਲੇ ਜੈਵਿਕ ਮੇਲੇ ਦਾ ਹੋਇਆ ਆਗਾਜ਼ - agriculture news
🎬 Watch Now: Feature Video
ਨਵੀਂ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਪਹਿਲੇ ਜੈਵਿਕ ਮੇਲੇ ਦੀ ਅੱਜ ਸ਼ੁਰੂਆਤ ਹੋ ਗਈ ਹੈ। ਇਹ ਮੇਲਾ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਅਤੇ ਮਨਿਸਟਰੀ ਆਫ ਫ਼ੂਡ ਪ੍ਰੋਸੈਸਿੰਗ ਦੇ ਸਾਂਝੇ ਉਪਰਾਲੇ ਨਾਲ ਹੋ ਰਿਹਾ ਹੈ। ਇਸ ਮੇਲੇ ਦਾ ਮੰਤਵ ਭਾਰਤ ਦੀਆਂ ਮਹਿਲਾ ਕਿਸਾਨਾਂ ਨੂੰ ਅੱਗੇ ਲੈ ਕੇ ਆਉਣਾ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਸਾਂਝੇ ਤੌਰ 'ਤੇ ਇਸ ਮੇਲੇ ਦਾ ਉਦਘਾਟਨ ਕੀਤਾ। ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਜੈਵਿਕ ਖੇਤੀ ਕਿਸਾਨਾਂ ਦੀ ਆਮਦਨ ਨੂੰ ਚਾਰ ਗੁਣਾ ਤੱਕ ਵਧਾ ਸਕਦੀ ਹੈ। ਇਸ ਦੇ ਨਾਲ ਹੀ ਹਰਸਿਮਰਤ ਕੌਰ ਬਾਦਲ ਨੇ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਸ ਮੇਲੇ ਵਿੱਚ ਆਉਣ। ਉਦਘਾਟਨ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਸਮ੍ਰਿਤੀ ਇਰਾਨੀ ਨਾਲ ਮਿਲ ਕੇ ਕਈ ਸਟਾਲਾਂ ਦਾ ਦੌਰਾ ਵੀ ਕੀਤਾ।