'ਵੱਡੇ ਫ਼ਰਕ ਨਾਲ ਜਿੱਤੇਗੀ ਆਪ, ਲੋਕਾਂ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ' - ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ
🎬 Watch Now: Feature Video
ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਲਈ ਵੋਟਿੰਗ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਸ਼ੁਰੂਆਤੀ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਕਾਫ਼ੀ ਅੱਗੇ ਚੱਲ ਰਹੀ ਹੈ ਜਿਸ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ 5 ਸਾਲਾਂ ਵਿੱਚ ਕਾਫ਼ੀ ਕੰਮ ਕੀਤਾ ਹੈ, ਤੇ ਲੋਕਾਂ ਨੇ ਸਮਰਥਨ ਵੀ ਬੜਾ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵੋਟਾਂ ਦੀ ਗਿਣਤੀ ਚੱਲ ਰਹੀ ਹੈ ਤੇ ਆਦਮੀ ਪਾਰਟੀ ਦੇ ਭਾਰੀ ਮਤਾਂ ਨਾਲ ਜਿੱਤਣ ਦਰਜ ਕਰੇਗੀ।