ਦਿੱਲੀ ਕਤਲ ਮਾਮਲਾ: ਗੋਲੀ ਮਾਰ ਕੇ ਕੀਤਾ ਨੌਜਵਾਨ ਦਾ ਕਤਲ - ਪੂਰਬੀ ਦਿੱਲੀ ਦੇ ਲਕਸ਼ਮੀ ਨਗਰ
🎬 Watch Now: Feature Video
ਨਵੀਂ ਦਿੱਲੀ: ਆਏ ਦਿਨ ਅਣਸੁਖਾਵੀਆਂ ਘਟਨਾਵਾਂ ਵਾਪਰੀਆਂ ਰਹਿੰਦੀਆਂ ਹਨ, ਇਸੇ ਤਰ੍ਹਾਂ ਹੀ ਪੂਰਬੀ ਦਿੱਲੀ ਦੇ ਲਕਸ਼ਮੀ ਨਗਰ ਇਲਾਕੇ 'ਚ ਬਦਮਾਸ਼ਾਂ ਨੇ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਤਲ ਆਪਸੀ ਰੰਜਿਸ਼ ਕਾਰਨ ਹੋਇਆ ਹੈ। ਮ੍ਰਿਤਕ ਦੀ ਪਛਾਣ ਮਯੂਰ ਚੌਹਾਨ ਵਜੋਂ ਹੋਈ ਹੈ। ਮਯੂਰ ਪਰਿਵਾਰ ਨਾਲ ਲਕਸ਼ਮੀ ਨਗਰ 'ਚ ਰਹਿੰਦਾ ਸੀ ਅਤੇ ਪ੍ਰਾਪਰਟੀ ਡੀਲਿੰਗ ਦਾ ਕੰਮ ਕਰਦਾ ਸੀ। ਮਯੂਰ ਆਪਣਾ ਜਨਮ ਦਿਨ ਮਨਾਉਣ ਲਈ ਆਪਣੇ ਦੋਸਤ ਦੇ ਘਰ ਗਿਆ ਹੋਇਆ ਸੀ, ਜਦੋਂ ਕੁਝ ਬਦਮਾਸ਼ਾਂ ਨੇ ਉਸ ਨੂੰ ਗੱਲਬਾਤ ਲਈ ਬੁਲਾਇਆ ਜਿਵੇਂ ਹੀ ਮਯੂਰ ਪਹੁੰਚਿਆ ਤਾਂ ਬਦਮਾਸ਼ਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਉਸ ਨੇ ਆਪਣੀ ਜਾਨ ਬਚਾਉਣ ਲਈ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਬਦਮਾਸ਼ਾਂ ਨੇ ਉਸ 'ਤੇ ਕਈ ਰਾਊਂਡ ਫਾਇਰ ਕੀਤੇ। ਜਿਸ ਵਿੱਚੋਂ 3 ਗੋਲੀਆਂ ਮਯੂਰ ਚੌਹਾਨ ਨੂੰ ਲੱਗੀਆਂ ਅਤੇ ਭੱਜਦੇ ਹੋਏ ਮਯੂਰ ਚੌਹਾਨ ਬੇਹੋਸ਼ੀ ਦੀ ਹਾਲਤ ਵਿੱਚ ਗਲੀ ਵਿੱਚ ਡਿੱਗ ਪਿਆ। ਮਯੂਰ ਚੌਹਾਨ ਕਾਫੀ ਦੇਰ ਤੱਕ ਉੱਥੇ ਹੀ ਪਿਆ ਰਿਹਾ। ਬਾਅਦ ਵਿੱਚ ਉਸਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ। ਮ੍ਰਿਤਕ ਦੀ ਮਾਂ ਅਨੁਸਾਰ ਉਸ ਦੇ ਲੜਕੇ ਦੀ ਬਦਮਾਸ਼ਾਂ ਨਾਲ ਰੰਜਿਸ਼ ਚੱਲ ਰਹੀ ਸੀ, ਜਿਸ ਕਾਰਨ ਉਸ ਦੇ ਪੁੱਤਰ ਦਾ ਕਤਲ ਕੀਤਾ ਗਿਆ।