ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਕੱਢੀ ਸਾਈਕਲ ਰੈਲੀ - Bicycle rally to pay homage to the martyrs
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14809342-588-14809342-1648016644561.jpg)
ਰੋਪੜ: ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਰੂਪਨਗਰ ਵਿੱਚ ਇੱਕ ਸਾਈਕਲ ਰੈਲੀ (A bicycle rally in Rupnagar) ਦਾ ਆਯੋਜਨ ਕੀਤਾ ਗਈ ਹੈ। ਇਸ ਰੈਲੀ ਦੇ ਵਿੱਚ ਹਲਕੇ ਦੇ ਵਿਧਾਇਕ ਦਿਨੇਸ਼ ਚੱਢਾ (MLA Dinesh Chadha) ਅਤੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ (Deputy Commissioner Sonali Giri) ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਵਸਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਆਉਣ ਨਾਲ ਦੇਸ਼ ਅੰਦਰ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਅੱਗੇ ਲੈ ਕੇ ਜਾਵੇਗੀ। ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ‘ਤੇ ਚੱਲਣ ਦੀ ਅਪੀਲ ਕੀਤੀ ਹੈ।
Last Updated : Feb 3, 2023, 8:20 PM IST