ਸਾਬਕਾ ਗੈਂਗਸਟਰ ਦੀ ਮਾਂ SAD-BSP ਦੀ ਉਮਦੀਵਾਰ, ਪੁੱਤ 'ਤੇ ਵੱਡੇ ਇਲਜ਼ਾਮ - Big allegations against
🎬 Watch Now: Feature Video
ਅੰਮ੍ਰਿਤਸਰ: ਵਿਧਾਨ ਸਭਾ ਹਲਕਾ ਕੇਂਦਰੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ (Shiromani Akali Dal and BSP) ਦੇ ਸਾਂਝੇ ਉਮੀਦਵਾਰ ਦਲਬੀਰ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਦਲਬੀਰ ਕੌਰ ਦੇ ਪੁੱਤਰ ਭੁਪਿੰਦਰ ਸਿੰਘ ਨੇ ਉੱਪ ਮੁੱਖ ਮੰਤਰੀ ਅਤੇ ਕਾਂਗਰਸ ਦੇ ਉਮੀਦਵਾਰ (Congress candidates) ਓ.ਪੀ. ਸੋਨੀ ਵੱਲੋਂ ਉਨ੍ਹਾਂ ‘ਤੇ ਲਗਾਏ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਿਆ ਹੈ ਅਤੇ ਨਾਲ ਹੀ ਭੁਪਿੰਦਰ ਸਿੰਘ ਨੇ ਓ.ਪੀ. ਸੋਨੀ ਸਮੇਤ ਪੰਜਾਬ ਦੇ ਕਈ ਵੱਡੇ ਲੀਡਰਾਂ ‘ਤੇ ਪੰਜਾਬ ਦੀ ਜਵਾਨੀ ਖ਼ਤਮ ਕਰਨ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਲੀਡਰਾਂ ਨੇ ਉਨ੍ਹਾਂ ‘ਤੇ ਝੂਠੇ ਪਰਚੇ ਕਰਵਾਏ, ਜਿਸ ਕਰਕੇ ਉਨ੍ਹਾਂ ਨੂੰ ਜੇਲ੍ਹ ਵੀ ਜਾਣਾ ਪਿਆ।
Last Updated : Feb 3, 2023, 8:11 PM IST