ਚਿੱਟੇ ਨੂੰ ਲੈ ਕੇ ਬਠਿੰਡਾ ਤੋਂ 'ਆਪ' ਵਿਧਾਇਕ ਜਗਰੂਪ ਸਿੰਘ ਗਿੱਲ ਦਾ ਵੱਡਾ ਬਿਆਨ
🎬 Watch Now: Feature Video
ਬਠਿੰਡਾ: ਬਠਿੰਡਾ ਵਿੱਚ ਲਗਾਤਾਰ ਚਿੱਟੇ ਦੇ ਨਸ਼ੇ ਕਾਰਨ ਹੋ ਰਹੀਆਂ ਮੌਤਾਂ ਦੇ ਚਲਦਿਆਂ ਨਗਰ ਨਿਗਮ ਵਿਖੇ ਪਹੁੰਚੇ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਅਸਲ ਵਿੱਚ ਨੌਜਵਾਨਾਂ ਦੀ ਮੌਤ ਦਾ ਵੱਡਾ ਕਾਰਨ ਸੰਥੈਟਿਕ ਨਸ਼ਾ ਹੈ ਕਿਉਂਕਿ ਅਸਲ ਚਿੱਟਾ ਬਹੁਤ ਮਹਿੰਗਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਉਨ੍ਹਾਂ ਵੱਲੋਂ ਐੱਸਐੱਸਪੀ ਬਠਿੰਡਾ ਨਾਲ ਗੱਲ ਕੀਤੀ ਗਈ ਹੈ ਅਤੇ ਇਸ ਸਬੰਧਿਤ ਥਾਣੇ ਦੇ ਐਸਐਚਓ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਬੇਨਤੀ ਕੀਤੀ ਹੈ ਕਿ ਥਾਣਿਆਂ ਵਿੱਚ ਲਗਾਤਾਰ ਕਈ ਸਾਲਾਂ ਤੋਂ ਬੈਠੀ ਪੁਲਿਸ ਮੁਲਾਜ਼ਮਾਂ ਨੂੰ ਬਦਲਿਆ ਤਾਂ ਜੋ ਇਸ ਨੈਕਸਸ ਨੂੰ ਤੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਚਿੱਟੇ ਖ਼ਿਲਾਫ਼ ਵੱਡਾ ਐਕਸ਼ਨ ਲੈਣ ਜਾ ਰਹੀ ਹੈ ਅਤੇ ਪੰਜਾਬ 'ਚ ਚਿੱਟੇ ਦਾ ਨਾਮੋ ਨਿਸ਼ਾਨ ਨਹੀਂ ਰਹੇਗਾ।
Last Updated : Feb 3, 2023, 8:21 PM IST