ਭਾਜਪਾ ਆਗੂ ਰਾਣਾ ਸੋਢੀ ਸ਼ਹੀਦਾਂ ਨੂੰ ਹੋਏ ਨਮਨ - Shaheed Bhagat Singh grandson in Punjab elections
🎬 Watch Now: Feature Video
ਫਿਰੋਜ਼ਪੁਰ: ਸਹੀਦ ਭਗਤ ਦੇ ਪੋਤਰੇ ਯਾਦਵਿੰਦਰ ਸਿੰਘ ਨੇ ਲੋਕਾਂ ਨੂੰ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਦੇ ਹੱਕ ਵਿੱਚ ਵੋਟ ਦੇਣ ਦੀ ਅਪੀਲ ਕੀਤੀ ਹੈ। ਇਸ ਮੌਕੇ ਉਨ੍ਹਾਂ ਵੱਲੋਂ ਹੁਸੈਨੀਵਾਲਾ ਸ਼ਹੀਦਾਂ ਦੀ ਸਮਾਧ ’ਤੇ ਪਹੁੰਚ ਸ਼ਹੀਦਾਂ ਨੂੰ ਨਮਨ ਕੀਤਾ ਗਿਆ ਹੈ। ਜਿਵੇਂ ਜਿਵੇਂ ਚੋਣਾਂ ਨਜਦੀਕ ਆ ਰਹੀਆਂ ਨੇ ਉਵੇਂ ਉਵੇਂ ਵੱਖ ਵੱਖ ਪਾਰਟੀਆਂ ਦੇ ਉਮੀਦਵਾਰ ਆਪਣੇ ਆਪਣੇ ਹਲਕੇ ਅੰਦਰ ਚੋਣ ਪ੍ਰਚਾਰ ਕਰ ਰਹੇ ਹਨ। ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਬੀਜੇਪੀ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਹਲਕੇ ਅੰਦਰ ਲਗਾਤਾਰ ਆਪਣਾ ਚੋਣ ਪ੍ਰਚਾਰ ਕਰ ਰਹੇ। ਇਸੇ ਦੇ ਚੱਲਦਿਆਂ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਪੋਤਰੇ ਯਾਦਵਿੰਦਰ ਸਿੰਘ ਫਿਰੋਜ਼ਪੁਰ ਦੇ ਹੁਸੈਨੀਵਾਲਾ ਬਾਰਡਰ ’ਤੇ ਪਹੁੰਚੇ ਜਿੱਥੇ ਉਨ੍ਹਾਂ ਬੀਜੇਪੀ ਦੇ ਸ਼ਹਿਰੀ ਹਲਕੇ ਤੋਂ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਹੱਕ ਵਿੱਚ ਲੋਕਾਂ ਨੂੰ ਅਪੀਲ ਕੀਤੀ ਕੀ ਉਹ ਰਾਣਾ ਸੋਢੀ ਦਾ ਸਾਥ ਦੇਣ ਵੱਧ ਤੋਂ ਵੱਧ ਵੋਟ ਦੇ ਉਨ੍ਹਾਂ ਨੂੰ ਜਿਤਾਉਣ। ਇਸ ਮੌਕੇ ਰਾਣਾ ਸੋਢੀ ਨੇ ਕਿਹਾ ਕਿ ਫਿਰੋਜ਼ਪੁਰ ਸ਼ਹਿਰੀ ਹਲਕੇ ਦਾ ਵਿਕਾਸ ਪਿਛਲੇ ਲੰਮੇ ਸਮੇਂ ਤੋਂ ਰੁਕਿਆ ਹੋਇਆ ਹੈ। ਹਲਕੇ ਅੰਦਰ ਨਸ਼ੇ ਦੀ ਭਰਮਾਰ ਹੈ। ਉਨ੍ਹਾਂ ਕਿਹਾ ਕਿ ਦਿਨ ਦਿਹਾੜੇ ਲੁੱਟਾਂ ਖੋਹਾਂ ਹੋ ਰਹੀਆਂ ਹਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਲੋਕ ਕਾਂਗਰਸ ਦੀਆਂ ਨੀਤੀਆਂ ਤੋਂ ਪਰੇਸ਼ਾਨ ਹਨ।
Last Updated : Feb 3, 2023, 8:17 PM IST