ਬੀਕੇਯੂ ਉਗਰਾਹਾਂ ਨੇ ਪੰਜਾਬ ਦੀ ਨਵੀਂ ਸਰਕਾਰ ਨੂੰ ਅਜੇ ਕੁਝ ਸਮਾਂ ਦੇਣ ਦੀ ਆਖੀ ਗੱਲ - ਪੰਜਾਬ ਦੀ ਸਭ ਤੋਂ ਵੱਡੀ ਕਿਸਾਨ ਜਥੇਬੰਦੀ
🎬 Watch Now: Feature Video
ਬਰਨਾਲਾ: ਪੰਜਾਬ ਦੀ ਸਭ ਤੋਂ ਵੱਡੀ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਅਜੇ ਆਪਣੇ ਮੰਗਾਂ ਅਤੇ ਮਸਲਿਆਂ ਸਬੰਧੀ ਕੁਝ ਸਮਾਂ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਆਈ ਹੈ। ਇਸ ਕਰਕੇ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਅਜੇ ਕੁੱਝ ਸਮਾਂ ਦਿੱਤਾ ਜਾਵੇਗਾ। ਸਾਡੀ ਜਥੇਬੰਦੀ ਇਕਦਮ ਕੋਈ ਫੈਸਲਾ ਨਹੀਂ ਲੈਂਦੀ ਅਤੇ ਸਾਡਾ ਕੋਈ ਮਕਸਦ ਕਿਸੇ ਦਾ ਬਿਨਾਂ ਗੱਲ ਤੋਂ ਵਿਰੋਧ ਕਰਨਾ ਨਹੀਂ ਹੈ। ਅਸੀਂ ਮੌਜੂਦਾ ਸਮੇਂ ਵਿੱਚ ਸਰਕਾਰ ਦੇ ਜੋ ਹੱਥ ਵੱਸ ਵਿੱਚ ਹੈ ਉਹ ਮਸਲਿਆਂ ਦਾ ਹੱਲ ਚਾਹੁੰਦੇ ਹਾਂ। ਨਰਮੇ ਦੇ ਮੁਆਵਜ਼ੇ ਸਮੇਤ ਕਣਕ ਦੇ ਵਾਢੀ ਸੀਜ਼ਨ ਸਬੰਧੀ ਮੰਡੀਆਂ ਵਿੱਚ ਪ੍ਰਬੰਧਾਂ ਨੂੰ ਲੈ ਕੇ ਅਤੇ ਬਿਜਲੀ ਮੰਗ ਦੀ ਪੂਰਤੀ ਨੂੰ ਲੈ ਕੇ ਜ਼ਰੂਰ ਸਰਕਾਰ ਨੂੰ ਧਿਆਨ ਤੁਰੰਤ ਦੇਣਾ ਚਾਹੀਦਾ ਹੈ।
Last Updated : Feb 3, 2023, 8:21 PM IST