ਅਕਾਲੀ-ਕਾਂਗਰਸੀਆਂ ਵਿਚਕਾਰ ਚੱਲੀਆਂ ਤਲਵਾਰਾਂ, ਇੱਕ ਜ਼ਖ਼ਮੀ - ਹਿੰਸਕ ਘਟਨਾ ਦੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਤੋਂ
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਵਿਧਾਨਸਭਾ ਚੋਣਾਂ 2022 ਨੂੰ ਲੈਕੇ ਪੰਜਾਬ ਵਿੱਚ ਵੋਟਿੰਗ ਜਾਰੀ ਹੈ। ਇਸ ਦੌਰਾਨ ਸੂਬੇ ਵਿੱਚ ਵੱਖ ਵੱਖ ਥਾਵਾਂ ਉੱਪਰ ਹਿੰਸਕ ਘਟਨਾਵਾਂ ਵਾਪਰਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹੁਣ ਹਿੰਸਕ ਘਟਨਾ ਦੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਈ ਹੈ। ਜ਼ਿਲ੍ਹੇ ਦੇ ਹਲਕਾ ਗਿੱਦੜਬਾਹਾ ਵਿੱਚ ਅਕਾਲੀ ਕਾਂਗਰਸੀ ਆਹਮੋ ਸਾਹਮਣੇ ਹੋਏ ਹਨ। ਇਸ ਝੜਪ ਦੌਰਾਨ ਦੋਵਾਂ ਧਿਰਾਂ ਨੇ ਇੱਕ ਦੂਜੇ ਉਤੇ ਤਲਵਾਰਾਂ ਨਾਲ ਹਮਲਾ ਕੀਤਾ ਹੈ। ਇਸ ਖੂਨੀ ਝੜਪ ਵਿੱਚ ਕਾਂਗਰਸ ਵਰਕਰ ਦੀ ਹੱਥ ਤੇ ਤਲਵਾਰ ਵੱਜੀ ਹੈ। ਓਧਰ ਇਸ ਘਟਨਾ ਨੂੰ ਲੈਕੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Last Updated : Feb 3, 2023, 8:17 PM IST
TAGGED:
ਵਿਧਾਨਸਭਾ ਚੋਣਾਂ 2022