ਚੋਣ ਜਾਬਤੇ ਦੌਰਾਨ ਅਕਾਲੀ-ਕਾਂਗਰਸੀ ਵਰਕਰਾਂ ਵਿਚਕਾਰ ਖੂਨੀ ਝੜਪ - ਕਾਂਗਰਸ ਸਰਪੰਚ ਹਰਦੇਵ ਸਿੰਘ ਮਾਹਲਾ ’ਤੇ ਗੋਲੀਆਂ ਚਲਾਉਣ ਦੇ ਇਲਜ਼ਾਮ
🎬 Watch Now: Feature Video

ਤਰਨ ਤਾਰਨ: ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਪਿੰਡ ਬਾਸਰਕੇ ਤੋਂ ’ਚ ਕਾਂਗਰਸ ਅਤੇ ਅਕਾਲੀ ਦਲ ਦੇ ਵਰਕਰਾਂ ਵਿਚਕਾਰ ਖੂਨੀ ਝੜਪ ਹੋਈ ਹੈ। ਇਸ ਝੜਪ ਦੌਰਾਨ ਮੌਜੂਦਾ ਕਾਂਗਰਸ ਸਰਪੰਚ ਹਰਦੇਵ ਸਿੰਘ ਮਾਹਲਾ ’ਤੇ ਗੋਲੀਆਂ ਚਲਾਉਣ ਦੇ ਇਲਜ਼ਾਮ ਲੱਗੇ ਹਨ। ਕਣਕ ਨਾ ਦੇਣ ਨੂੰ ਲੈਕੇ ਹੋਈ ਤਕਰਾਰ ਨੂੰ ਲੈਕੇ ਘਟਨਾ ਵਾਪਰੀ ਦੱਸੀ ਜਾ ਰਹੀ ਹੈ। ਇਸ ਘਟਨਾ ਵਿੱਚ ਕਈ ਲੋਕ ਜ਼ਖ਼ਮੀ ਹੋਏ ਹਨ ਜਿੰਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਸਬੰਧੀ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਕਾਲੀ ਦਲ ਅਤੇ ਕਾਂਗਰਸ ਆਗੂਆਂ ਵਿਚਕਾਰ ਝੜਪ ਹੋਈ ਹੈ ਅਤੇ ਦੋਵਾਂ ਧਿਰਾਂ ਦੇ ਲੋਕ ਜ਼ਖ਼ਮੀ ਹੋਏ ਹਨ ਜਿੰਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਨਾਲ ਹੀ ਉਨ੍ਹਾਂ ਦੱਸਿਆ ਕਿ ਮਾਮਲੇ ਦੀ ਬਰੀਕੀ ਨਾਲ ਜਾਂਚ ਚੱਲ ਰਹੀ ਹੈ।
Last Updated : Feb 3, 2023, 8:12 PM IST