ਵੱਡੀ ਖ਼ਬਰ: ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈਕੇ ਹੋਈ ਵੱਢ-ਟੁੱਕ ! - ਮੂਨਕ ਦੀ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈਕੇ ਖੂਨੀ ਝੜਪ
🎬 Watch Now: Feature Video
ਸੰਗਰੂਰ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਟਰੱਕ ਯੂਨੀਅਨਾਂ ਦੀ ਪ੍ਰਧਾਨਗੀ ਨੂੰ ਲੈਕੇ ਖੂਨੀ ਝੜਪ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਸਾਹਮਣੇ ਆ ਰਹੀਆਂ ਹਨ। ਹੁਣ ਸੰਗਰੂਰ ਦੇ ਮੂਨਕ ਦੀ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈਕੇ ਖੂਨੀ ਝੜਪ ਹੋਈ (Bloody clash over the presidency of Truck Union Moonak) ਹੈ। ਇਸ ਘਟਨਾ ਵਿੱਚ ਜ਼ਖ਼ਮੀ ਹੋਏ ਆਪ ਵਰਕਰ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਿਛਲੇ ਦਿਨੀਂ ਟਰੱਕ ਯੂਨੀਅਨ ਲਈ ਪੰਜ ਮੈਂਬਰਾਂ ਦੀ ਚੋਣ ਹੋਈ ਸੀ। ਉਨ੍ਹਾਂ ਦੱਸਿਆ ਕਿ ਇਸ ਚੋਣ ਤੋਂ ਬਾਅਦ ਇਹ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਅਧਿਕਾਰੀ ਨੇ ਕਿਹਾ ਜਾਂਚ ਚੱਲ ਰਹੀ ਹੈ ਜੋ ਵੀ ਸਾਹਮਣੇ ਆਇਆ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਇਸ ਘਟਨਾ ਨੂੰ ਲੈਕੇ ਹਲਕੇ ਤੋਂ ਆਪ ਵਿਧਾਇਕ ਬਰਿੰਦਰ ਕੁਮਾਰ ਗੋਇਲ ਕਿਹਾ ਕਿ ਉਹ ਘਟਨਾ ਦੀ ਨਿੰਦਿਆ ਕਰਦੇ ਹਨ। ਵਿਧਾਇਕ ਵੱਲੋਂ ਮਾਮਲੇ ਵਿੱਚ ਜਾਂਚ ਦੀ ਮੰਗ ਕੀਤੀ ਹੈ।
Last Updated : Feb 3, 2023, 8:22 PM IST