ਸੜਕ ਤੋਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ - recovered from road
🎬 Watch Now: Feature Video
ਗੁਰਦਾਸਪੁਰ: ਪਿੰਡ ਮੁੱਲਿਆਂਵਾਲ (Village Mullianwal) ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪਿੰਡ ਨੇੜੇ ਸੜਕ ‘ਤੇ ਇੱਕ ਨੌਜਵਾਨ ਦੀ ਲਾਸ਼ ਬਰਾਮਦ (body of the young man was recovered) ਹੋਈ, ਮ੍ਰਿਤਕ ਦੀ ਉਮਰ 23 ਸਾਲ ਦੱਸੀ ਜਾ ਰਹੀ ਹੈ, ਹਾਲਾਂਕਿ ਮ੍ਰਿਤਕ ਦੀ ਪਛਾਣ ਹਾਲੇ ਨਹੀਂ ਹੋ ਸਕੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੇਖਵਾਂ ਦੇ ਐੱਸ.ਐੱਚ.ਓ. ਕਰਨਦੀਪ ਸਿੰਘ (S.H.O. Karandeep Singh) ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਮੂਲਿਆਂਵਾਲ ਦੀ ਸੜਕ ਦੇ ਉੱਪਰ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਪਈ ਹੋਈ ਹੈ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ (Police) ਨੇ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Last Updated : Feb 3, 2023, 8:21 PM IST