thumbnail

ਰੂਪਨਗਰ 'ਚ ਕਰੋਨਾ ਦੇ '4 ਨਵੇਂ ਮਾਮਲੇ, ਕੁੱਲ ਗਿਣਤੀ ਹੋਈ 20

By

Published : May 10, 2020, 10:53 AM IST

ਰੂਪਨਗਰ: ਜ਼ਿਲ੍ਹੇ 'ਚ ਕੋਰੋਨਾ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੀ ਡੀਸੀ ਸੋਨਾਲੀ ਗਿਰੀ ਨੇ ਦੱਸਿਆ ਕਿ ਦੋ ਪੀੜਤਾਂ ਆਨੰਦਪੁਰ ਸਾਹਿਬ ਇਲਾਕੇ ਤੋਂ ਅਤੇ ਤੀਜਾ ਅਤੇ ਚੌਥਾ ਪੀੜਤ ਨਾਂਦੇੜ ਅਤੇ ਚਮਕੌਰ ਸਾਹਿਬ ਇਲਾਕੇ ਤੋਂ ਸੰਬੰਧਤ ਹਨ। ਉਨ੍ਹਾਂ ਦੱਸਿਆ ਕਿ ਹੁਣ ਤਕ ਜ਼ਿਲ੍ਹੇ ਤੋਂ ਕੁੱਲ 699 ਸੈਂਪਲ ਲਏ ਗਏ ਹਨ ਜਿਨ੍ਹਾਂ 'ਚੋਂ 567 ਨੈਗੇਟਿਵ ਪਾਏ ਗਏ ਹਨ ਅਤੇ 115 ਦੀ ਰਿਪੋਰਟ ਆਉਣੀ ਬਾਕੀ ਹੈ। ਮੋਨਾਲੀ ਗਿਰੀ ਨੇ ਲੋਕਾਂ ਨੂੰ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਘਰ ਸੁਰੱਖਿਅਤ ਰਹਿਣ ਦੀ ਅਪੀਲ ਕੀਤੀ ਹੈ। ਦੱਸਣਯੋਗ ਹੈ ਕਿ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੀ ਕੁੱਲ੍ਹ ਗਿਣਤੀ 20 ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.