ਲਖੀਮਪੁਰ ਖੀਰੀ ਵਿੱਚ ਹੋਏ ਹਾਦਸੇ ਦੇ ਰੋਸ ਵਿਚ ਕੈਂਡਲ ਮਾਰਚ ਕੱਢਿਆ - Sri Fatehgarh Sahib
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ:ਬੀਤੇ ਦਿਨੀਂ ਯੂਪੀ ਦੇ ਲਖੀਮਪੁਰ ਖੀਰੀ ਵਿਚ ਕਿਸਾਨੀ ਸੰਘਰਸ਼ ਦੌਰਾਨ ਵਾਪਰੇ ਹਾਦਸੇ ਵਿੱਚ ਚਾਰ ਕਿਸਾਨਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ। ਜਿਸਦੇ ਸੰਬੰਧ ਵਿਚ ਫਤਿਹਗੜ੍ਹ ਸਾਹਿਬ ਵਿਖੇ ਨੌਜਵਾਨਾਂ ਦੇ ਵੱਲੋਂ ਜਾਨ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ, ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਕੈਂਡਲ ਮਾਰਚ ਕੱਢਿਆ ਗਿਆ। ਜਿਸ ਵਿੱਚ ਵੱਡੀ ਗਿਣਤੀ ਨੌਜਵਾਨ ਅਤੇ ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦੇ ਮੌਜੂਦ ਰਹੇ। ਕਿਸਾਨ ਆਗੂਆਂ ਨੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਗੱਲਬਾਤ ਕਰਦੇ ਹੋਏ ਆਗੂਆਂ ਦਾ ਕਹਿਣਾ ਸੀ ਕਿ ਲਖੀਮਪੁਰ ਖੀਰੀ ਵਿੱਚ ਹੋਏ ਹਾਦਸੇ ਵਿੱਚ ਜਾਨ ਗਵਾ ਚੱਕੇ ਕਿਸਾਨਾਂ ਨੂੰ ਅੱਜ ਫਤਿਹਗੜ੍ਹ ਸਾਹਿਬ ਵਿੱਚ ਕੈਂਡਲ ਮਾਰਚ ਕੱਢਕੇ ਸਰਧਾਂਜਲੀ ਦਿੱਤੀ ਜਾ ਰਹੀ ਹੈ। ਜਿਸ ਵੱਡੀ ਮੌਜੂਦ ਹਨ। ਉਨ੍ਹਾਂ ਕਿਹਾ ਕਿ ਜੋ ਯੂਪੀ ਦੇ ਲਖੀਮਪੁਰ ਖੀਰੀ ਦੇ ਵਿਚ ਕਿਸਾਨਾਂ ਦੇ ਉੱਪਰ ਜ਼ੁਲਮ ਹੋਇਆ ਹੈ ਬਹੁਤ ਹੀ ਨਿੰਦਣਯੋਗ ਹੈ ਇਸ ਦੇ ਸਬੰਧ ਵਿੱਚ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਜਾਨ ਗੁਆ ਚੁੱਕੇ ਕਿਸਾਨਾਂ ਨੂੰ ਇਨਸਾਫ਼ ਮਿਲ ਸਕੇ।