ਸੈਂਕੜੇ ਟਰੈਕਟਰ ਟਰਾਲੀਆਂ ਨਾਲ ਬਿਆਸ ਤੋਂ ਕਿਸਾਨਾਂ ਦਾ ਜੱਥਾ ਰਵਾਨਾ - A group of farmers led by Sarvan Pandher
🎬 Watch Now: Feature Video
ਅੰਮ੍ਰਿਤਸਰ: ਮਾਝੇ ਦੇ ਦਰਿਆ ਬਿਆਸ ਪੁਲ ਤੋਂ ਅੱਜ (ਬੁੱਧਵਾਰ) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ 35 ਵਾਂ ਜੱਥਾ ਦਿੱਲੀ ਲਈ ਰਵਾਨਾ ਹੋਇਆ। ਜਿਸ ਵਿੱਚ ਅੰਮ੍ਰਿਤਸਰ ਦਿਹਾਤੀ ਖੇਤਰਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਗੱਲਬਾਤ ਦੌਰਾਨ ਕਿਹਾ ਕਿ ਅੱਜ (ਬੁੱਧਵਾਰ) ਕਿਸਾਨਾਂ ਵਿੱਚ ਵੱਡਾ ਉਤਸ਼ਾਹ ਹੈ। ਇਹ 35ਵਾਂ ਜੱਥਾ ਦਿੱਲੀ ਨੂੰ ਰਵਾਨਾ ਹੋ ਰਿਹਾ ਹੈ। ਉਹਨਾਂ ਉਮੀਦ ਜਤਾਈ ਕਿ ਤਿੰਨੋਂ ਖੇਤੀ ਕਾਨੂੰਨ ਦੇ ਨਾਲ ਨਾਲ ਪ੍ਰਧਾਨ ਮੰਤਰੀ ਮੋਦੀ ਕਿਸਾਨਾਂ ਦੀਆਂ ਮੰਗਾਂ, ਜਿਸ ਵਿੱਚ ਐਮ.ਐਸ.ਪੀ, ਲਖੀਮਪੁਰ ਖੀਰੀ ਦੇ ਕਥਿਤ ਦੋਸ਼ੀਆਂ ਨੂੰ ਪਾਰਟੀ ਤੋਂ ਬਾਹਰ ਕਰਨਾ, ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣਾ ਆਦਿ ਵੀ ਮੰਨਜ਼ੂਰ ਕਰਨਗੇ। ਅੱਜ (ਬੁੱਧਵਾਰ) ਭਾਰੀ ਗਿਣਤੀ ਵਿੱਚ ਦਿੱਲੀ ਜਾਣ ਵਾਲੇ ਕਿਸਾਨਾਂ ਵਲੋਂ ਉਤਸ਼ਾਹ ਭਰਪੂਰ ਜੈ ਕਾਰੇ ਲਗਾ ਕੇ ਖੁਸ਼ੀ ਮਨਾਈ ਗਈ ਅਤੇ ਜਲਦ ਹੀ ਲਿਖਤੀ ਕਾਨੂੰਨ ਵਾਪਸੀ ਦੇ ਨਾਲ ਜਸ਼ਨ ਮਨਾਉਣ ਦੀ ਗੱਲ ਕਹੀ ਗਈ।