ਅੰਮ੍ਰਿਤਸਰ ਧਮਾਕੇ ਤੇ ਹੁਣ 2 ਦੀ ਮੌਤ, 5 ਜ਼ਖ਼ਮੀ - punjab latest news
🎬 Watch Now: Feature Video
ਅੰਮ੍ਰਿਤਸਰ ਦੇ ਪੁਤਲੀਘਰ ਦੇ ਲਵ ਕੁਸ਼ ਨਗਰ ਦੇ ਵਿੱਚ ਇੱਕ ਘਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਧਮਾਕੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਤੇ 5 ਲੋਕ ਜ਼ਖ਼ਮੀ ਹੋ ਗਏ ਜਿਨ੍ਹਾਂ ਵਿੱਚ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਹ ਧਮਾਕਾ ਘਰ ਵਿੱਚ ਪਏ ਪਟਾਕਿਆਂ ਤੋਂ ਹੋਇਆ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਨੂੰ ਆਪਮੇ ਕਾਬੂ ਵਿੱਚ ਕਰ ਕੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਹੈ। ਇਸ ਘਟਨਾ 'ਤੇ ਮੁੱਖ ਮੰਤਰੀ ਵੱਲੋਂ ਦੁਖ ਜਤਾਇਆ ਗਿਆ ਹੈ। ਜਾਣਕਾਰੀ ਮੁਤਾਬਕ ਕੈਪਟਨ ਵੱਲੋਂ ਮ੍ਰਿਤਕਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।