ਸ੍ਰੀ ਕਰਤਾਰਪੁਰ ਲਾਂਘੇ ਨੇੜੇ ਮਿਲੀ ਅਣਪਛਾਤੀ ਲਾਸ਼ - ਭਾਰਤ ਪਾਕਿਸਤਾਨ
🎬 Watch Now: Feature Video
ਗੁਰਦਾਸਪੁਰ: ਭਾਰਤ ਪਾਕਿਸਤਾਨ ਵਿਚਾਲੇ ਬਣੇ ਸ੍ਰੀ ਕਰਤਾਰਪੁਰ ਕੋਰੀਡੋਰ ਦੇ ਮੁਖ ਮਾਰਗ ਦੇ ਨੇੜੇ ਝਾੜੀਆਂ ਚੋਂ ਅੱਜ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ। ਉਥੇ ਹੀ ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਅਵਤਾਰ ਸਿੰਘ ਵਲੋਂ ਆਪਣੀ ਪੁਲਿਸ ਪਾਰਟੀ ਨਾਲ ਮੌਕੇ ਤੇ ਪਹੁੰਚ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕੀਤੀ ਗਈ। ਉਥੇ ਹੀ ਥਾਣਾ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਉਹਨਾਂ ਵਲੋਂ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜੀ ਜਾ ਰਹੀ ਹੈ। ਕੇਸ ਦਰਜ਼ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਇਸ ਦੇ ਨਾਲ ਹੀ ਉਹਨਾਂ ਦੱਸਿਆ ਕਿ ਲਾਸ਼ ਦੀ ਹਾਲਤ ਦੇਖ ਇਹ ਲੱਗ ਰਿਹਾ ਹੈ ਕਿ ਕਾਫ਼ੀ ਦਿਨਾਂ ਤੋਂ ਲਾਸ਼ ਇਥੇ ਹੈ। ਲਾਸ਼ ਪਛਾਣ ਯੋਗ ਹਾਲਤ 'ਚ ਨਹੀਂ ਹੈ।