ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਪੰਜਾਬ ਸਰਕਾਰ ਖਿਲਾਫ ਕੀਤੀ ਗਈ ਨਾਅਰੇਬਾਜ਼ੀ
🎬 Watch Now: Feature Video
ਫਤਿਹਗੜ੍ਹ ਸਾਹਿਬ: ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (Anganwari Employees Union Punjab) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਅੱਗੇ ਰੋਸ ਧਰਨਾ ਦੇ ਕੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪ੍ਰੀ ਪ੍ਰਾਇਮਰੀ ਕਲਾਸਾਂ ਆਂਗਣਵਾੜੀ 'ਚ ਵਾਪਸ ਲਿਆਉਣ ਅਤੇ 3 ਤੋਂ 6 ਸਾਲ ਦੇ ਬੱਚਿਆਂ ਦਾ ਦਾਖਲਾ ਆਂਗਣਵਾੜੀ ਕੇਂਦਰ ਵਿੱਚ ਯਕੀਨੀ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਕਿਹਾ ਕਿ ਆਂਗਣਵਾੜੀ ਮੁਲਾਜ਼ਮ ਯੂਨੀਅਨ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਦੇ ਮੈਦਾਨ ਵਿਚ ਡਟੇ ਹੋਏ ਹਨ ਕਿਉਂਕਿ ਪੰਜਾਬ ਤੇ ਕੇਂਦਰ ਸਰਕਾਰ ਆਈਸੀਡੀਐੱਸ ਸਕੀਮ ਨੂੰ ਲਗਾਤਾਰ ਖ਼ਾਤਮੇ ਵੱਲ ਲੈ ਕੇ ਜਾ ਰਹੀ ਹੈ, ਜਿਸ ਸਦਕਾ ਪੰਜਾਬ ਦੀਆਂ 54,000 ਵਰਕਰ ਅਤੇ ਹੈਲਪਰ ਨੂੰ ਰੁਜ਼ਗਾਰ ਦੇ ਖ਼ਾਤਮੇ ਦਾ ਖਦਸ਼ਾ ਬਣਿਆ ਹੋਇਆ ਹੈ।