ਪੂਰੇ ਪੰਜਾਬ 'ਚੋਂ ਆਸ਼ਾ ਵਰਕਰਾਂ ਨੇ ਆਪਣੀ ਮੰਗਾਂ ਨੂੰ ਲੈ ਕੇ ਸੀਐਮ ਸਿਟੀ ਵਿੱਚ ਕੀਤਾ ਪ੍ਰਦਰਸ਼ਨ - Asha workers
🎬 Watch Now: Feature Video
ਪਟਿਆਲਾ: 15 ਹਜ਼ਾਰ ਦੀ ਤਨਖਾਹ ਦੀ ਮੰਗ ਨੂੰ ਲੈ ਕੇ ਵੱਡੀ ਗਿਣਤੀ ਵਿਚ ਆਸ਼ਾ ਵਰਕਰ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਪਹੁੰਚਿਆ। ਆਸ਼ਾ ਵਰਕਰਾਂ ਨੇ ਆਪਣੀ ਮੰਗਾਂ ਨੂੰ ਲੈ ਕੇ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ। ਵਰਕਰਾਂ ਵੱਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸਾਡੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਸੰਘਰਸ਼ ਹੋਰ ਤਿਖਾ ਕੀਤਾ ਜਾਵੇਗਾ। ਇਸ ਮੌਕੇ 'ਤੇ ਆਸ਼ਾ ਵਰਕਰਾਂ ਨੇ ਕਿਹਾ ਕਿ ਪਿਛਲੇ ਇੱਕ ਮਹੀਨੇ ਤੋਂ ਆਸ਼ਾ ਵਰਕਰਾਂ ਭੁੱਖ ਹੜਤਾਲ 'ਤੇ ਬੈਠੀਆਂ ਹਨ ਪਰ ਅਫਸੋਸ ਵਾਲੀ ਗੱਲ ਇਹ ਹੈ ਕਿ ਸਰਕਾਰ ਨੇ ਉਨ੍ਹਾਂ ਵੱਲ ਧਿਆਨ ਤੱਕ ਨਹੀਂ ਦਿੱਤਾ।